ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਫਿਰਾਕ ’ਚ ਬੰਬੀਹਾ ਗੈਂਗ, ਪੰਜਾਬ ’ਚ ਵੱਡੀ ਗੈਂਗਵਾਰ ਦਾ ਖ਼ਤਰਾ

Friday, Sep 09, 2022 - 06:28 PM (IST)

ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਫਿਰਾਕ ’ਚ ਬੰਬੀਹਾ ਗੈਂਗ, ਪੰਜਾਬ ’ਚ ਵੱਡੀ ਗੈਂਗਵਾਰ ਦਾ ਖ਼ਤਰਾ

ਚੰਡੀਗੜ੍ਹ : ਪੰਜਾਬ ਵਿਚ ਇਕ ਵਾਰ ਫਿਰ ਗੈਂਗਵਾਰ ਦੇ ਖਦਸ਼ੇ ਨੂੰ ਲੈ ਕੇ ਖੁਫ਼ੀਆ ਏਜੰਸੀਆਂ ਨੇ ਪੰਜਾਬ ਪੁਲਸ ਨੂੰ ਚੌਕਸ ਕੀਤਾ ਹੈ। ਪੁਲਸ ਸੂਤਰਾਂ ਅਨੁਸਾਰ ਖੁਫ਼ੀਆ ਏਜੰਸੀਆਂ ਨੇ ਪੰਜਾਬ ਵਿਚ ਮੁੜ ਵੱਡੀ ਗੈਂਗਵਾਰ ਦੀ ਸੰਭਾਵਨਾ ਦਾ ਅਲਰਟ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੀ ਸਪੈਸ਼ਲ ਸੈੱਲ ਪੁਲਸ ਨੇ ਬੰਬੀਹਾ ਗਰੁੱਪ ਦੇ ਜਿਹੜੇ 6 ਗੈਂਗਸਟਰਾਂ ਨੂੰ ਕਾਬੂ ਕੀਤਾ ਹੈ, ਉਨ੍ਹਾਂ ਤੋਂ ਵੱਡੇ ਖੁਲਾਸੇ ਹੋਏ ਹਨ, ਇਸ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਬੰਬੀਹਾ ਗੈਂਗ ਪੰਜਾਬ ਵਿਚ ਵੱਡੀ ਗੈਂਗਵਾਰ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਹੈ। 

ਇਹ ਵੀ ਪੜ੍ਹੋ : ਪਹਿਲਾਂ ਧੀ ਨੂੰ ਦਿੱਤਾ ਧੱਕਾ, ਫਿਰ ਚਾਰ ਸਾਲ ਦੇ ਪੁੱਤ ਨੂੰ ਕਲਾਵੇ ’ਚ ਲੈ ਕੇ ਮਾਂ ਨੇ ਨਹਿਰ ’ਚ ਮਾਰ ਦਿੱਤੀ ਛਾਲ

ਜ਼ਿਕਰਯੋਗ ਹੈ ਕਿ ਬੀਤੇ ਹਫ਼ਤੇ ਹਿਮਾਚਲ ਦੀ ਨਾਲਾਗੜ੍ਹ ਅਦਾਲਤ ਵਿਚ ਗੋਲੀਬਾਰੀ ਹੋਈ ਸੀ ਅਤੇ ਵਿੱਕੀ ਮਿੱਡੂਖੇੜਾ ਦੇ ਕਾਤਲ ਅਤੇ ਸ਼ਾਰਪ ਸ਼ੂਟਰ ਬੰਬੀਹਾ ਗਰੁੱਪ ਦੇ ਸੰਨੀ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਮਾਮਲੇ ਵਿਚ ਦਿੱਲੀ ਦੀ ਸਪੈਸ਼ਲ ਸੈੱਲ ਪੁਲਸ ਨੇ 6 ਮੁਲਜ਼ਮਾਂ ਨੂੰ ਜਿਸ ਵਿਚ ਬੰਬੀਹਾ ਗਰੁੱਪ ਦੇ ਖਾਸ ਗੁਰਗੇ ਗੁਰਜੰਟ ਵਿੱਕੀ, ਪ੍ਰਗਟ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸੂਤਰ ਦੱਸਦੇ ਹਨ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਵਿਚ ਖੁਲਾਸਾ ਹੋਇਆ ਹੈ ਕਿ ਪੰਜਾਬ ਵਿਚ ਲਾਰੈਂਸ ਬਿਸ਼ਨੋਈ ਤੋਂ ਬਦਲਾ ਲੈਣ ਦੀ ਇਕ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ ਕਿਉਂਕਿ ਇਸ ਸਮੇਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੋਵੇਂ ਹੀ ਪੰਜਾਬ ਪੁਲਸ ਦੀ ਗ੍ਰਿਫ਼ਤ ਵਿਚ ਹਨ। ਦੱਸਿਆ ਜਾ ਰਿਹਾ ਹੈ ਕਿ ਪੇਸ਼ੀ ਦੌਰਾਨ ਦੋਵਾਂ ਗੈਂਗਸਟਰਾਂ ’ਤੇ ਹਮਲਾ ਹੋ ਸਕਦਾ ਹੈ।

ਇਹ ਵੀ ਪੜ੍ਹੋ : 30 ਸਾਲ ਪਹਿਲਾਂ ਦੋ ਨੌਜਵਾਨਾਂ ਦਾ ਝੂਠਾ ਮੁਕਾਬਲਾ ’ਚ ਕਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਅਦਾਲਤ ਨੇ ਦਿੱਤੀ ਮਿਸਾਲੀ ਸਜ਼ਾ

ਇਥੇ ਇਹ ਵੀ ਦੱਸਣਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਡੀ. ਜੀ. ਪੀ. ਨੂੰ ਚਿੱਠੀ ਲਿਖ ਕੇ ਪੰਜਾਬ ਵਿਚ ਲਾਰੈਂਸ ਬਿਸ਼ਨੋਈ ਅਤੇ ਗੈਂਗਸਟਰ ਜੱਗੂ ਭਗਵਾਨਪੁਰੀਆ ’ਤੇ ਹਮਲਾ ਹੋਣ ਦਾ ਇਨਪੁੱਟ ਦਿੱਤਾ ਸੀ। ਇਸ ਵਿਚ ਆਖਿਆ ਗਿਆ ਸੀ ਕਿ ਬੰਬੀਹਾ ਗੈਂਗ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਯੋਜਨਾ ਬਣਾ ਰਿਹਾ ਹੈ। ਬੰਬੀਹਾ ਗੈਂਗ ਦੇ ਗੈਂਗਸਟਰ ਅਦਾਲਤ ਵਿਚ ਪੇਸ਼ੀ ਦੌਰਾਨ ਦੋਵਾਂ ਗੈਂਗਸਟਰਾਂ ’ਤੇ ਹਮਲਾ ਕਰ ਸਕਦੇ ਹਨ। ਗੈਂਗਸਟਰਾਂ ਵਲੋਂ ਵਕੀਲ ਜਾਂ ਕੋਰਟ ਅਮਲੇ ਦੇ ਪਹਿਰਾਵੇ ਵਿਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਭਾਰੀ ਸੁਰੱਖਿਆ ਹੇਠ ਗੈਂਗਸਟਰ ਲਾਰੈਂਸ ਬਿਸ਼ਨੋਈ ਖਰੜ ਅਦਾਲਤ ’ਚ ਪੇਸ਼, ਰਿਮਾਂਡ ’ਚ ਹੋਇਆ ਵਾਧਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News