ਪੰਜਾਬ 'ਚ ਖ਼ਤਰਨਾਕ ਗੈਂਗ ਦਾ ਪਰਦਾਫਾਸ਼, ਸੁੱਖਾ ਪਿਸਤੌਲ ਅੰਬਰਸਰੀਆ ਗ੍ਰਿਫ਼ਤਾਰ

Monday, Jul 08, 2024 - 06:18 PM (IST)

ਚੰਡੀਗੜ੍ਹ/ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਖਰੜ ਦੇ ਇਕ ਫਲੈਟ ਤੋਂ ਇਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਡੀਕੇਟ ਦੇ ਸਰਗਨੇ ਦੀ ਪਛਾਣ ਅੰਮ੍ਰਿਤਸਰ ਦੇ ਪ੍ਰੇਮ ਨਗਰ ਦੇ ਰਹਿਣ ਵਾਲੇ ਜੈ ਸ਼ਰਮਾ ਉਰਫ ਸੁੱਖਾ ਪਿਸਤੌਲ ਅੰਬਰਸਰੀਆ ਵਜੋਂ ਹੋਈ ਹੈ, ਜਦਕਿ ਚਾਰ ਮੈਂਬਰਾਂ ਦੀ ਪਛਾਣ ਅੰਮ੍ਰਿਤਸਰ ਦੀ ਸੰਧੂ ਕਾਲੋਨੀ ਦੇ ਨਿਖਿਲ ਸ਼ਰਮਾ ਉਰਫ ਲਾਲਾ, ਅੰਮ੍ਰਿਤਸਰ ਦੇ ਕੋਟ ਖਾਲਸਾ ਦੇ ਮੋਨੀ, ਅਰਪਿਤ ਠਾਕੁਰ ਅਤੇ ਕਰਨ ਸ਼ਰਮਾ ਦੋਵੇਂ ਵਾਸੀ ਹਿਮਾਚਲ ਪ੍ਰਦੇਸ਼, ਜ਼ਿਲ੍ਹਾ ਬਿਲਾਸਪੁਰ ਸ੍ਰੀ ਨੈਣਾ ਦੇਵੀ, ਵਜੋਂ ਹੋਈ ਹੈ। ਦੋਸ਼ੀ ਸੁੱਖਾ ਪਿਸਤੌਲ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਜਿਸ ਖ਼ਿਲਾਫ ਅਸਲਾ ਐਕਟ, ਲੁੱਟ-ਖੋਹ ਅਤੇ ਚੋਰੀ ਦੇ ਸੱਤ ਮਾਮਲੇ ਦਰਜ ਹਨ। 

ਇਹ ਵੀ ਪੜ੍ਹੋ : ਐਕਸ਼ਨ 'ਚ ਪੰਜਾਬ ਪੁਲਸ, ਪ੍ਰਾਈਵੇਟ ਸਕੂਲਾਂ 'ਤੇ ਵੱਡੀ ਕਾਰਵਾਈ

ਪੁਲਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ .32 ਬੋਰ ਦੇ ਪਿਸਤੌਲ ਸਮੇਤ ਤਿੰਨ ਮੈਗਜ਼ੀਨ ਅਤੇ ਅੱਠ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਸੁੱਖਾ ਪਿਸਤੌਲ ਵੱਲੋਂ ਆਪਣੇ ਸਾਥੀਆਂ ਸਮੇਤ ਮੱਧ ਪ੍ਰਦੇਸ਼ ਦੇ ਖੰਡਵਾ ਵਿਖੇ ਨਜਾਇਜ਼ ਹਥਿਆਰਾਂ ਦੀ ਖਰੀਦੋ-ਫਰੋਖਤ ਕਰਨ ਜਾਣ ਸਬੰਧੀ ਮਿਲੀ ਭਰੋਸੇਯੋਗ ਸੂਚਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਦੀਆਂ ਟੀਮਾਂ ਨੇ ਉਨ੍ਹਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਤੋਂ ਵਾਪਸ ਆਉਣ 'ਤੇ ਪੁਲਸ ਟੀਮਾਂ ਨੇ ਖਰੜ ਵਿਚ ਉਨ੍ਹਾਂ ਦੇ ਟਿਕਾਣੇ ਦਾ ਪਤਾ ਲਗਾ ਲਿਆ। 

ਇਹ ਵੀ ਪੜ੍ਹੋ : ਬਠਿੰਡਾ 'ਚ ਸ਼ਰੇਆਮ ਸੜਕ ਵਿਚਾਲੇ ਗੰਡਾਸਿਆਂ ਨਾਲ ਵੱਢਿਆ ਮੁੰਡਾ, ਵੀਡੀਓ ਵੀ ਆਈ ਸਾਹਮਣੇ

ਡੀਜੀਪੀ ਨੇ ਕਿਹਾ ਕਿ ਇਸ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਨਿਗਰਾਨੀ ਹੇਠ ਪੁਲਸ ਟੀਮਾਂ ਨੇ ਇਕ ਫਲੈਟ 'ਤੇ ਛਾਪੇਮਾਰੀ ਕੀਤੀ ਅਤੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲਾਂ ਸਮੇਤ ਅਸਲਾ ਬਰਾਮਦ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਰੋਧੀ ਗਿਰੋਹ ਦੇ ਮੈਂਬਰਾਂ ’ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ 'ਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਨਵੀਂ ਸ਼ਾਮਲ ਕੀਤੀ ਧਾਰਾ 111 (ਸੰਗਠਿਤ ਅਪਰਾਧ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡੀ ਵਾਰਦਾਤ, ਬਰਛੇ ਮਾਰ ਮਾਰ ਕੇ ਵਿਅਕਤੀ ਦਾ ਕਤਲ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਅਪਰਾਧਿਕ ਗਿਰੋਹ ਚੋਰੀ, ਲੁੱਟ-ਖੋਹ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਅਪਰਾਧਿਕ ਵਾਰਦਾਤਾਂ ਵਿਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਮੋਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਐੱਮਪੀ-ਅਧਾਰਤ ਹਥਿਆਰਾਂ ਦੇ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕੀ ਸੋਚਿਆ ਤੇ ਕੀ ਹੋ ਗਿਆ, ਜ਼ਮੀਨ ਵੇਚ ਕੇ ਦੋ ਮਹੀਨੇ ਪਹਿਲਾਂ ਕੈਨੇਡਾ ਭੇਜੀ ਨੌਜਵਾਨ ਧੀ ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News