ਪੰਜਾਬ ਪੁਲਸ ਦੇ ਹੱਥੇ ਚੜ੍ਹਿਆ ਖ਼ਤਰਨਾਕ ਗੈਂਗਸਟਰ, ਪੰਜਾਬ DGP ਨੇ ਖ਼ੁਦ ਕੀਤਾ ਟਵੀਟ
Sunday, Mar 02, 2025 - 11:03 AM (IST)

ਫਿਰੋਜ਼ਪੁਰ : ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵਲੋਂ ਖ਼ੁਫੀਆ ਜਾਣਕਾਰੀ ਦੇ ਆਧਾਰ 'ਤੇ ਤਸਕਰ ਅਤੇ ਖ਼ਤਰਨਾਕ ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਵਾਸੀ ਪਿੰਡ ਘੱਲ ਖ਼ੁਰਦ, ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਕੋਲੋਂ 3 ਆਧੁਨਿਕ ਹਥਿਆਰਾਂ ਅਤੇ ਅਸਲੇ ਸਮੇਤ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਸ ਬਾਰੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਤੂਫ਼ਾਨ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕਰ 'ਤੀ ਵੱਡੀ ਚਿਤਾਵਨੀ
ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਕੋਲੋਂ 3 ਪਿਸਤੌਲਾਂ (ਇਕ ਗਲੌਕ ਪਿਸਤੌਲ, ਇਕ ਬੇਰੇਟਾ .30 ਐੱਮ. ਐੱਮ. ਪਿਸਤੌਲ, ਇਕ ਪੰਪ ਐਕਸ਼ਨ ਗੰਨ), 141 ਵੱਖ-ਵੱਖ ਕਾਰਤੂਸ (9 ਐੱਮ. ਐੱਮ., .30 ਕੈਲੀਬਰ, 12 ਬੋਰ), 45 ਗ੍ਰਾਮ ਹੈਰਇਨ ਅਤੇ ਸਵਿੱਫਟ ਕਾਰ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਨਗਰ ਕੌਂਸਲ ਚੋਣਾਂ ਲਈ ਪੈ ਰਹੀਆਂ ਵੋਟਾਂ, ਸ਼ਾਮ ਨੂੰ ਹੋਵੇਗਾ ਨਤੀਜਿਆਂ ਦਾ ਐਲਾਨ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸੂਬੇ 'ਚ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਲਈ ਹਥਿਆਰ ਸਰਹੱਦ ਪਾਰ ਤੋਂ ਪ੍ਰਾਪਤ ਕੀਤੇ ਗਏ ਸਨ। ਉਸ ਖ਼ਿਲਾਫ਼ ਫਾਜ਼ਿਲਕਾ ਦੇ ਪੁਲਸ ਸਟੇਸ਼ਨ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਸ ਸੰਗਠਿਤ ਅਪਰਾਧ ਨੈੱਟਵਾਰਕਾਂ ਨੂੰ ਖ਼ਤਮ ਕਰਨ ਲਈ ਪੰਜਾਬ ਭਰ 'ਚ ਸ਼ਾਂਤੀ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ਵਿੱਚ ਦ੍ਰਿੜ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8