ਕਮਿਸ਼ਨਰੇਟ ਪੁਲਸ ਨੇ ਖ਼ਤਰਨਾਕ ਗੈਂਗਸਟਰ ਪੰਚਮ ਕੀਤਾ ਗ੍ਰਿਫ਼ਤਾਰ, 32 ਬੋਰ ਦਾ ਪਿਸਤੌਲ ਤੇ 4 ਜ਼ਿੰਦਾ ਰੌਂਦ ਬਰਾਮਦ

Saturday, May 28, 2022 - 08:41 AM (IST)

ਜਲੰਧਰ (ਰਾਹੁਲ ਕਾਲਾ) - ਜਲੰਧਰ ਕਮਿਸ਼ਨਰੇਟ ਪੁਲਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਖ਼ਤਰਨਾਕ ਗੈਂਗਸਟਰ ਪੰਚਮ ਨੂਰ ਸਿੰਘ ਉਰਫ਼ ਪੰਚਮ ਨੂੰ .32 ਬੋਰ ਦੇ ਪਿਸਤੌਲ ਅਤੇ ਚਾਰ ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਲੰਧਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਪੰਚਮ ਵਿਰੁੱਧ 10 ਤੋਂ ਵੱਧ ਕੇਸ ਦਰਜ ਹਨ। ਪੰਚਮ ਇੱਕ ਬਦਨਾਮ ਗੈਂਗਸਟਰ ਹੈ, ਜੋ ਪੁਲਸ ਨੂੰ ਗੋਪਾਲ ਨਗਰ ਗੋਲੀ ਕਾਂਡ ਵਿੱਚ ਲੋੜੀਂਦਾ ਸੀ। ਪੰਚਮ ਨੂੰ 15 ਅਪ੍ਰੈਲ, 2022 ਨੂੰ ਦਰਜ ਐੱਫ.ਆਈ.ਆਰ. 56 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਗੈਂਗਵਾਰ ਦੇ ਚੱਲਦਿਆਂ ਪੰਚਮ ਗੈਂਗ ਵੱਲੋਂ ਗੋਪਾਲ ਨਗਰ ਵਿਖੇ ਇੱਕ ਨੌਜਵਾਨ 'ਤੇ ਗੋਲੀ ਚਲਾਈ ਗਈ ਸੀ ਪਰ ਗੋਲੀ ਆਪਣੇ ਨਿਸ਼ਾਨੇ ਤੋਂ ਖੁੰਝ ਗਈ। ਇੱਕ ਹੋਰ ਨੌਜਵਾਨ, ਜੋ ਆਪਣੇ ਪਰਿਵਾਰ ਨਾਲ ਜਾ ਰਿਹਾ ਸੀ, ਇਸ ਦੀ ਲਪੇਟ ਵਿੱਚ ਆ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਪੰਚਮ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦਕਿ ਉਹ ਫ਼ਰਾਰ ਸੀ। ਪੁਲਸ ਨੇ ਪੰਚਮ ਲਈ ਸ਼ਿਕੰਜਾ ਕੱਸਦਿਆਂ ਉਸ ਨੂੰ ਫੜਨ ਲਈ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਦਿੱਲੀ ਸਮੇਤ ਕਈ ਸੂਬਿਆਂ ਵਿੱਚ ਛਾਪੇਮਾਰੀ ਕੀਤੀ ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇੱਕ ਇਤਲਾਹ ਦੇ ਆਧਾਰ 'ਤੇ ਪੁਲਸ ਨੇ ਅੱਜ ਉਸ ਨੂੰ ਸ਼ਹਿਰ ਦੇ ਬਾਹਰਵਾਰ.32 ਬੋਰ ਦੇ ਇਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਡੀ.ਸੀ.ਪੀ. ਜਸਕਰਨ ਸਿੰਘ ਤੇਜਾ, ਏ.ਡੀ.ਸੀ.ਪੀ. ਗੁਰਬਾਜ਼ ਸਿੰਘ, ਏ.ਸੀ.ਪੀ. ਨਿਰਮਲ ਸਿੰਘ ਅਤੇ ਇੰਸਪੈਕਟਰ ਇੰਦਰਜੀਤ ਸਿੰਘ ਸਮੇਤ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਵੱਲੋਂ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ।

ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 


rajwinder kaur

Content Editor

Related News