ਮੀਤ ਬਾਊਂਸਰ ਦੇ ਕਤਲ ਦਾ ਬਦਲਾ ਲੈਣ ਦੀ ਤਿਆਰੀ ''ਚ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ

Monday, May 27, 2024 - 07:00 PM (IST)

ਮੀਤ ਬਾਊਂਸਰ ਦੇ ਕਤਲ ਦਾ ਬਦਲਾ ਲੈਣ ਦੀ ਤਿਆਰੀ ''ਚ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ

ਪਟਿਆਲਾ (ਕੰਵਲਜੀਤ) : ਪਟਿਆਲਾ ਪੁਲਸ ਨੇ ਰਾਜਪੁਰਾ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਦੀ ਪਛਾਣ ਹਰਜਿੰਦਰ ਸਿੰਘ ਉਰਫ ਲਾਡੀ ਅਤੇ ਸੁਬੀਰ ਸਿੰਘ ਉਰਫ ਸੂਬੀ ਦੇ ਰੂਪ ਵਿਚ ਹੋਈ ਹੈ। ਪੁਲਸ ਮੁਤਾਬਕ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਨਾਲ ਦੋ ਵਾਰਦਾਤਾਂ ਨੂੰ ਰੋਕਿਆ ਗਿਆ ਹੈ। ਲਾਡੀ 2017 ਵਿਚ ਪੰਚਕੂਲਾ ਵਿਚ ਮੀਤ ਬਾਊਂਸਰ ਦੇ ਕਤਲ ਵਿਚ ਸ਼ਾਮਲ ਸ਼ੂਟਰਾਂ ਵਿਚੋਂ ਇੱਕ ਸੀ ਅਤੇ ਸਤੰਬਰ 2020 ਤੋਂ ਜ਼ਮਾਨਤ 'ਤੇ ਚੱਲ ਰਿਹਾ ਸੀ। 

ਇਹ ਵੀ ਪੜ੍ਹੋ : ਜੇ ਤੁਹਾਡੇ ਪਿੱਤੇ 'ਚ ਵੀ ਪੱਥਰੀ ਹੈ ਤਾਂ ਸਾਵਧਾਨ, ਪੀ. ਜੀ. ਆਈ. ਦੀ ਖੋਜ 'ਚ ਹੈਰਾਨ ਕਰਨ ਦੇਣ ਵਾਲਾ ਖ਼ੁਲਾਸਾ

ਗ੍ਰਿਫਤਾਰ ਕੀਤੇ ਗਏ ਕਾਰਕੁਨਾਂ ਨੂੰ ਵਿਦੇਸ਼ੀ ਮੂਲ ਦੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਆਪਰੇਟ ਕੀਤਾ ਜਾ ਰਿਹਾ ਸੀ ਜੋ ਕਿ ਫਰਾਰ ਅੱਤਵਾਦੀ ਗੋਲਡੀ ਬਰਾੜ ਦਾ ਸਾਥੀ ਹੈ, ਗੋਲਡੀ ਢਿੱਲੋਂ ਜਨਵਰੀ 2024 ਵਿਚ ਚੰਡੀਗੜ੍ਹ ਦੇ ਸੈਕਟਰ 5 ਵਿਚ ਹੋਈ ਗੋਲੀਬਾਰੀ ਦੀ ਵਾਰਦਾਤ ਵਿਚ ਸ਼ਾਮਲ ਸੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਗੈਂਗਸਟਰਾਂ ਨੂੰ ਵਿਰੋਧੀ ਗੈਂਗ ਵਲੋਂ ਬੀਤੇ ਦਿਨੀਂ ਖਰੜ ਵਿਖੇ ਉਨ੍ਹਾਂ ਦੇ ਗੈਂਗ ਮੈਂਬਰ ਕੀਤੇ ਕਤਲ ਦੇ ਬਦਲੇ ਵਜੋਂ ਦੋ ਟਾਰਗੇਟ ਕਿਲਿੰਗ ਕਰਨ ਲਈ ਦਿੱਤੇ ਗਏ ਸਨ। ਗੈਂਗਸਟਰਾਂ ਕੋਲੋਂ 3 ਪਿਸਤੌਲਾਂ ਸਮੇਤ 15 ਜਿੰਦਾ ਕਾਰਤੂਸ ਅਤੇ ਇਕ ਕਾਰ ਬਰਾਮਦ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਆਉਣ ਨਾਲ ਦਿਲਚਸਪ ਹੋਇਆ ਖਡੂਰ ਸਾਹਿਬ ਸੀਟ 'ਤੇ ਮੁਕਾਬਲਾ, ਜਾਣੋ ਹੁਣ ਤਕ ਦਾ ਇਤਿਹਾਸ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News