ਗ੍ਰਿਫ਼ਤਾਰ ਸ਼ਰਾਬ ਸਮੱਗਲਰਾਂ ਦੀ ਪੁੱਛਗਿੱਛ ਤੋਂ ਬਾਅਦ ਖ਼ਤਰਨਾਕ ਸਮੱਗਲਰ 50 ਪੇਟੀਆਂ ਸਣੇ ਕਾਬੂ

Wednesday, Jun 04, 2025 - 09:26 AM (IST)

ਗ੍ਰਿਫ਼ਤਾਰ ਸ਼ਰਾਬ ਸਮੱਗਲਰਾਂ ਦੀ ਪੁੱਛਗਿੱਛ ਤੋਂ ਬਾਅਦ ਖ਼ਤਰਨਾਕ ਸਮੱਗਲਰ 50 ਪੇਟੀਆਂ ਸਣੇ ਕਾਬੂ

ਲੁਧਿਆਣਾ (ਗੌਤਮ) : ਸਪੈਸ਼ਲ ਸੈੱਲ ਦੀ ਟੀਮ ਨੇ ਸ਼ਰਾਬ ਸਮੱਗਲਿੰਗ ਕਰਨ ਦੇ ਦੋਸ਼ ’ਚ ਕਾਬੂ ਕੀਤੇ ਗਏ 2 ਸ਼ਰਾਬ ਸਮੱਗਲਰਾਂ ਦੀ ਪੁੱਛਗਿੱਛ ਤੋਂ ਬਾਅਦ ਇਕ ਹੋਰ ਖਤਰਨਾਕ ਸ਼ਰਾਬ ਸਮੱਗਲਰ ਨੂੰ ਕਾਬੂ ਕੀਤਾ ਹੈ। ਪੁਲਸ ਨੇ ਕਾਬੂ ਕੀਤੇ ਗਏ ਤੀਜੇ ਮੁਲਜ਼ਮ ਦੀ ਪਛਾਣ ਪਿੰਡ ਜੁਗਿਆਣਾ ਦੇ ਰਹਿਣ ਵਾਲੇ ਜਗਵੰਤ ਸਿੰਘ ਉਰਫ ਜੱਗਾ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ 50 ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਪੁਲਸ ਨੇ ਅਮਨਦੀਪ ਸਿੰਘ ਪੁੱਤਰ ਸ਼ਰਵਣ ਕੁਮਾਰ ਨੂੰ ਉਸ ਸਮੇਂ ਕਾਬੂ ਕੀਤਾ ਸੀ, ਜਦੋਂ ਉਹ ਛੋਟੇ ਟੈਂਪੂ ’ਚ ਨਾਜਾਇਜ਼ ਸ਼ਰਾਬ ਦੀਆਂ 10 ਪੇਟੀਆਂ ਲੈ ਕੇ ਜਾ ਰਹੇ ਸਨ। ਏ. ਡੀ. ਸੀ. ਪੀ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਇੰਸ. ਨਵਦੀਪ ਸਿੰਘ ਦੀ ਟੀਮ ਨੇ ਮੁਲਜ਼ਮਾਂ ਖਿਲਾਫ ਥਾਣਾ ਸਾਹਨੇਵਾਲ ’ਚ ਕੇਸ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਗੁਆਂਢੀ ਨਾਲ ਹੋਈ ਲੜਾਈ ਨੇ ਧਾਰਿਆ ਖ਼ੂਨੀ ਰੂਪ; ਮੁਲਜ਼ਮਾਂ ਨੇ ਨੌਜਵਾਨ ਦੇ ਮੂੰਹ 'ਚ ਪਾ'ਤਾ ਪੈਟਰੋਲ, ਮੌਤ

ਮੁਲਜ਼ਮਾਂ ਨੂੰ ਪੁਲਸ ਨੇ 1 ਦਿਨ ਦੇ ਰਿਮਾਂਡ ’ਤੇ ਲਿਆ ਸੀ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਕਤ ਸ਼ਰਾਬ ਮੁਲਜ਼ਮ ਜਗਵੰਤ ਸਿੰਘ ਉਰਫ ਜੱਗਾ ਦੀ ਹੈ। ਪੁਲਸ ਨੇ ਜੱਗਾ ਨੂੰ ਵੀ ਕੇਸ ’ਚ ਨਾਮਜ਼ਦ ਕਰ ਕੇ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮ ਜਗਵੰਤ ਜੱਗਾ ਨੇ ਦੱਸਿਆ ਕਿ ਉਸ ਦੇ ਆਪਣੇ ਬਣਾਏ ਵਿਹੜੇ ਮੁਹੱਲਾ ਰੂਪੇਸ਼ ਨਗਰ ਦੇ ਕਮਰਾ ਨੰ. 87 ਵਿਚ ਨਾਜਾਇਜ਼ ਸ਼ਰਾਬ ਦਾ ਗੋਦਾਮ ਬਣਿਆ ਹੋਇਆ ਹੈ। ਛਾਪਾ ਮਾਰ ਕੇ ਪੁਲਸ ਨੇ ਉਥੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪਹਿਲਾਂ ਕਾਬੂ ਕੀਤੇ ਗਏ ਦੋਵੇਂ ਮੁਲਜ਼ਮ ਇਸ ਵਿਹੜੇ ’ਚ ਰਹਿੰਦੇ ਸਨ। ਜਾਂਚ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਜਗਵੰਤ ਸਿੰਘ ਖਿਲਾਫ 6 ਮਾਮਲੇ ਐਕਸਾਈਜ਼ ਐਕਟ ਦੇ ਥਾਣਾ ਸਾਹਨੇਵਾਲ ਅਤੇ 1 ਥਾਣਾ ਡਵੀਜ਼ਨ ਨੰ. 6 ’ਚ ਨਸ਼ਾ ਸਮੱਗਲਿੰਗ ਕਰਨ ਦੇ ਦੋਸ਼ ’ਚ ਦਰਜ ਹੈ। ਮੁਲਜ਼ਮ ਨੂੰ ਰਿਮਾਂਡ ’ਤੇ ਲੈ ਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News