ਡੈਨੀ ਬੰਡਾਲਾ ਦਿੱਲੀ ਦੇ ਇੰਚਾਰਜ ਤੇ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

Saturday, Aug 31, 2024 - 09:28 PM (IST)

ਡੈਨੀ ਬੰਡਾਲਾ ਦਿੱਲੀ ਦੇ ਇੰਚਾਰਜ ਤੇ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਅੰਮ੍ਰਿਤਸਰ, (ਛੀਨਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਕਾਂਗਰਸ ਹਾਈਕਮਾਨ ਵਲੋਂ ਦਿੱਲੀ ਦਾ ਇੰਚਾਰਜ ਨਿਯੁਕਤ ਕਰਨ ਸਮੇਤ ਆਲ ਇੰਡੀਆ ਕਾਂਗਰਸ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧ ’ਚ ਸਾਬਕਾ ਵਿਧਾਇਕ ਡੈਨੀ ਬੰਡਾਲਾ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਵਲੋਂ ਮੈਨੂੰ ਦਿੱਲੀ ਦਾ ਇੰਚਾਰਜ ਤੇ ਆਲ ਇੰਡੀਆ ਕਾਂਗਰਸ ਦਾ ਸਕੱਤਰ ਨਿਯੁਕਤ ਕਰ ਕੇ ਜੋ ਮਾਣ ਤੇ ਸਨਮਾਨ ਬਖਸ਼ਿਆ ਗਿਆ ਹੈ, ਉਸ ਲਈ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਦੇ ਸਾਬਕਾ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਤੇ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਕੇ. ਸੀ. ਵੈਣੂਗੋਪਾਲ ਦਾ ਮੈਂ ਤਹਿ ਦਿਲੋਂ ਸ਼ੁੱਕਰਗੁਜ਼ਾਰ ਹਾਂ ਅਤੇ ਭਰੋਸਾ ਦਿਵਾਉਂਦਾ ਹਾਂ ਕਿ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਵਾਂਗਾ।

ਕਾਂਗਰਸ ਹਾਈਕਮਾਨ ਵਲੋਂ ਅਹਿਮ ਜ਼ਿੰਮੇਵਾਰੀ ਮਿਲਣ ਦੀ ਖੁਸ਼ੀ ’ਚ ਸਾਬਕਾ ਵਿਧਾਇਕ ਡੈਨੀ ਬੰਡਾਲਾ ਆਪਣੇ ਸਮਰਥਕਾਂ ਸਮੇਤ ਬਾਬਾ ਹੰਦਾਲ ਜੀ ਤੇ ਆਪਣੇ ਜੱਦੀ ਪਿੰਡ ਬੰਡਾਲਾ ਵਿਖੇ ਪੀਰ ਬਾਬਾ ਯੋਗੀ ਨਾਥ ਜੀ ਦੇ ਅਸਥਾਨ ’ਤੇ ਨਤਮਸਤਕ ਹੋਏ।

ਇਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਆਖਿਆ ਕਿ ਕਾਂਗਰਸ ਹਾਈਕਮਾਨ ਨੇ ਸਾਬਕਾ ਵਿਧਾਇਕ ਡੈਨੀ ਬੰਡਾਲਾ ਨੂੰ ਪਾਰਟੀ ’ਚ ਅਹਿਮ ਜ਼ਿੰਮੇਵਾਰੀ ਸੌਂਪ ਕੇ ਹਲਕਾ ਜੰਡਿਆਲਾ ਗੁਰੂ ਦੇ ਲੋਕਾਂ ਨੂੰ ਵੱਡਾ ਮਾਣ ਬਖਸ਼ਿਆ ਹੈ।


author

Rakesh

Content Editor

Related News