DAP ਦੀ ਕਿੱਲਤ ਦੌਰਾਨ DC ਦਾ ਵੱਡਾ ਬਿਆਨ, ਕਿਹਾ- 'ਜ਼ਿਲ੍ਹੇ 'ਚ ਖਾਦ ਦੀ ਕੋਈ ਕਮੀ ਨਹੀਂ...'
Saturday, Nov 02, 2024 - 05:40 AM (IST)
ਜਲੰਧਰ (ਚੋਪੜਾ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹਾੜੀ ਦੇ ਸੀਜ਼ਨ ਵਿਚ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਖਾਦ ਅਤੇ ਡੀ.ਏ.ਪੀ. ਖਾਦ ਦੀ ਕੋਈ ਘਾਟ ਨਹੀਂ ਹੈ। ਡੀ.ਸੀ. ਨੇ ਦੱਸਿਆ ਕਿ ਜ਼ਿਲ੍ਹੇ ਵਿਚ ਉਪਲੱਬਧ 1,015 ਟਨ ਡੀ.ਏ.ਪੀ. ਖਾਦ 'ਚੋਂ 1 ਨਵੰਬਰ ਤੱਕ ਸਹਿਕਾਰੀ ਸਭਾਵਾਂ ਨੂੰ 500 ਟਨ ਅਤੇ ਨਿੱਜੀ ਫਰਮਾਂ ਨੂੰ 515 ਟਨ ਖਾਦ ਦੀ ਪਹੁੰਚ ਯਕੀਨੀ ਬਣਾਈ ਗਈ ਹੈ।
ਉਨ੍ਹਾਂ ਕਿਹਾ ਕਿ ਡੀ.ਏ.ਪੀ. ਦੇ ਬਦਲ ਵਜੋਂ ਟ੍ਰਿਪਲ ਸੁਪਰ ਫਾਸਫੇਟ, ਐੱਨ.ਪੀ.ਕੇ., ਸਿੰਗਲ ਸੁਪਰ ਫਾਸਫੇਟ ਖਾਦਾਂ ਦੀ ਵਰਤੋਂ ਵੀ ਖੇਤੀਬਾੜੀ ਵਿਭਾਗ ਪੰਜਾਬ ਦੀਆਂ ਸਿਫ਼ਾਰਸ਼ਾਂ ਅਨੁਸਾਰ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਖਾਦਾਂ ਫ਼ਸਲ ਦੇ ਚੰਗੇ ਝਾੜ ਅਤੇ ਜ਼ਮੀਨ ਦੀ ਸਿਹਤ ਲਈ ਲਾਹੇਵੰਦ ਹਨ।
ਇਹ ਵੀ ਪੜ੍ਹੋ- ਹੈਂ...! 'ਪਾਈਆ' ਆਲੂਆਂ ਪਿੱਛੇ ਪੈ ਗਿਆ ਪੰਗਾ, ਬੰਦੇ ਨੇ 'ਪਊਆ' ਪੀ ਕੇ ਸੱਦ ਲਈ ਪੁਲਸ, ਕਹਿੰਦਾ- 'ਕਰੋ ਕਾਰਵਾਈ...'
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਡੀ.ਏ.ਪੀ. ਦੀ ਥਾਂ ਟ੍ਰਿਪਲ ਸੁਪਰ ਫਾਸਫੇਟ ਦੇ ਤਿੰਨ ਰੈਕ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੀਜ਼ਨ ਦੀ ਮੰਗ ਅਨੁਸਾਰ ਡੀ.ਏ.ਪੀ. ਖਾਦ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ, ਇਸ ਲਈ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਡੀ.ਸੀ. ਨੇ ਕਿਹਾ ਕਿ ਖੇਤੀ ਖਾਦਾਂ ਦੀ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ, ਜਿਸ ਲਈ ਪਹਿਲਾਂ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਦੀਵਾਲੀ ਮੌਕੇ ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੇ ਗਲ਼ੇ 'ਚ ਆ ਵੱਜੀ ਆਤਿਸ਼ਬਾਜ਼ੀ, ਤੜਫ਼-ਤੜਫ਼ ਕੇ ਗੁਆਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e