10 ਦਿਨਾਂ ਤੋਂ ਬੰਦ ਦਾਰਾਪੁਰ ਰੇਲਵੇ ਫਾਟਕ, 25 ਮਾਰਚ ਨੂੰ ਵੀ ਨਹੀਂ ਖੁੱਲ੍ਹਿਆ ਫਾਟਕ, ਪਰੇਸ਼ਾਨ ਹੋਏ ਲੋਕ
Thursday, Mar 26, 2026 - 11:40 AM (IST)
ਟਾਂਡਾ ਉੜਮੁੜ (ਪਰਮਜੀਤ ਮੋਮੀ)- ਜਲੰਧਰ-ਜੰਮੂ ਰੇਲਵੇ ਮਾਰਗ ’ਤੇ ਸਥਿਤ ਦਾਰਾਪੁਰ ਰੇਲਵੇ ਫਾਟਕ ਅੱਜ 25 ਮਾਰਚ ਦੀ ਮਿੱਥੀ ਤਾਰੀਖ਼ ਹੋਣ ਦੇ ਬਾਵਜੂਦ ਰੇਲਵੇ ਵਿਭਾਗ ਵੱਲੋਂ ਨਹੀਂ ਖੋਲ੍ਹਿਆ ਗਿਆ। ਜ਼ਿਕਰਯੋਗ ਹੈ ਕਿ ਰੇਲਵੇ ਵਿਭਾਗ ਵੱਲੋਂ ਫਾਟਕ ਨਜ਼ਦੀਕ ਇੰਟਰਲੋਕ ਟਾਈਲਾਂ ਲਗਾਉਣ ਅਤੇ ਹੋਰ ਮੁਰੰਮਤ ਦੇ ਕਾਰਜਾਂ ਲਈ ਫਾਟਕ ਨੂੰ 25 ਮਾਰਚ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਇਹ ਫਾਟਕ 27 ਮਾਰਚ ਨੂੰ ਖੁੱਲ੍ਹਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: 26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ ਮੌਸਮ ਲਈ ਹੋਈ ਵੱਡੀ ਭਵਿੱਖਬਾਣੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਟੇਸ਼ਨ ਮਾਸਟਰ ਟਾਂਡਾ ਬ੍ਰਹਮ ਦੇਵ ਨੇ ਦੱਸਿਆ ਕਿ 15 ਮਾਰਚ ਤੋਂ ਕਰੀਬ 10 ਦਿਨਾਂ ਲਈ ਇਹ ਫਾਟਕ ਬੰਦ ਰੱਖਣ ਦੀ ਤਜਵੀਜ਼ ਸੀ, ਜਿਸ ਸਬੰਧੀ ਪ੍ਰਸ਼ਾਸਨ ਨੂੰ ਸੂਚਿਤ ਕਰਦਿਆਂ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਸੀ ਪਰ ਤਕਨੀਕੀ ਕਾਰਨਾਂ ਕਰਕੇ ਹੁਣ ਲੋਕਾਂ ਨੂੰ ਫਾਟਕ ਖੁੱਲ੍ਹਣ ਲਈ ਦੋ ਦਿਨ ਹੋਰ ਇੰਤਜ਼ਾਰ ਕਰਨਾ ਪਵੇਗਾ।
ਲੋਕਾਂ ਅਤੇ ਦੁਕਾਨਦਾਰਾਂ ’ਚ ਭਾਰੀ ਰੋਸ
ਦਾਰਾਪੁਰ ਬਾਈਪਾਸ ਤੋਂ ਸ਼ਹਿਰ ਵਿਚ ਦਾਖ਼ਲ ਹੋਣ ਲਈ ਇਹ ਇਕੋ-ਇਕ ਮੁੱਖ ਰਸਤਾ ਹੈ। ਇਸ ਦੇ ਬੰਦ ਹੋਣ ਕਾਰਨ ਵਾਹਨ ਚਾਲਕਾਂ ਨੂੰ ਜਾਜਾ ਬਾਈਪਾਸ ਰੇਲਵੇ ਓਵਰਬ੍ਰਿਜ ਦੇ ਉੱਪਰੋਂ ਦੀ ਗੁਜ਼ਰਨਾ ਪੈ ਰਿਹਾ ਹੈ, ਜਿਸ ਕਾਰਨ ਜਾਜਾ ਬਾਈਪਾਸ ਅਤੇ ਸਰਕਾਰੀ ਹਸਪਤਾਲ ਚੌਂਕ ਵਿਚ ਭਾਰੀ ਜਾਮ ਲੱਗ ਰਿਹਾ ਹੈ। ਇਸ ਤੋਂ ਇਲਾਵਾ ਫਾਟਕ ਬੰਦ ਰਹਿਣ ਕਾਰਨ ਟਾਂਡਾ ਦੇ ਮੇਨ ਬਾਜ਼ਾਰ ਦੇ ਦੁਕਾਨਦਾਰਾਂ ਦੇ ਕਾਰੋਬਾਰ ’ਤੇ ਵੀ ਮਾੜਾ ਅਸਰ ਪਿਆ ਹੈ। ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਦੁਕਾਨਦਾਰਾਂ ਅਤੇ ਵਪਾਰੀ ਵਰਗ ਨੇ ਰੇਲਵੇ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਸ ਫਾਟਕ ਨੂੰ ਜਲਦ ਤੋਂ ਜਲਦ ਖੋਲ੍ਹਿਆ ਜਾਵੇ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
