ਦਰਬਾਰ ਸਾਹਿਬ ਤੋਂ ਕੀਰਤਨ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਬਣਾਏ ਨਿੱਜੀ ਚੈਨਲ: ਗਿਆਨੀ ਹਰਪ੍ਰੀਤ ਸਿੰਘ
Thursday, Mar 31, 2022 - 12:59 PM (IST)
ਅੰਮ੍ਰਿਤਸਰ (ਜ.ਬ) - ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਗੁਰਬਾਣੀ ਕੀਰਤਨ ਦਾ ਪ੍ਰਸਾਰਣ ਕਰ ਰਹੇ ਇਕ ਨਿੱਜੀ ਚੈਨਲ ਦੀਆਂ ਸੰਗਤਾਂ ਵੱਲੋਂ ਈ-ਮੇਲਾਂ ਤੇ ਪੱਤਰਕਾਵਾਂ ਰਾਹੀਂ ਪੁੱਜੀਆਂ ਸ਼ਿਕਾਇਤਾਂ ਸਬੰਧੀ ਸਿੰਘ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਨਿੱਜੀ ਚੈਨਲ ਬਣਾਉਣ ਲਈ ਕਿਹਾ। ਉਨ੍ਹਾਂ ਦੇਸ਼-ਵਿਦੇਸ਼ ਵਿਚ ਵੱਸਦੇ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਚਨਾਂ ’ਤੇ ਪਹਿਰਾ ਦਿੰਦਿਆਂ ਹੋਇਆਂ ਤਿਆਰ-ਬਰ-ਤਿਆਰ ਸ਼ਸਤਰ ਧਾਰੀ ਹੋਣ ਲਈ ਸੰਦੇਸ਼ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਲਿਵ-ਇਨ ਰਿਲੇਸ਼ਨ ’ਚ ਰਹਿ ਰਹੀ ਜਨਾਨੀ ਦਾ ਸਾਥੀ ਵਲੋਂ ਕਤਲ
ਅਮਰੀਕਾ ਵਿਖੇ ਸਿੱਖ ਬੁੱਕ ਕਲੱਬ ਪਬਲੀਸ਼ਰ ਦੇ ਮਾਲਕ ਥਮਿੰਦਰ ਸਿੰਘ ਆਨੰਦ ਵੱਲੋਂ ਬਿਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਗਿਆ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਆਪਣੇ ਪੱਧਰ ’ਤੇ ਆਨ ਲਾਈਨ/ਆਫ਼ ਲਾਈਨ ਪ੍ਰਕਾਸ਼ਿਤ ਕਰਨ ਦੇ ਅਤਿ ਸੰਵੇਦਨਸ਼ੀਲ ਮਾਮਲੇ ਦੀ ਰਿਪੋਰਟ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਸਬ-ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸੌਂਪ ਦਿੱਤੀ ਹੈ। ਦੱਸਣਯੋਗ ਹੈ ਕਿ ਥਮਿੰਦਰ ਸਿੰਘ ਪਹਿਲਾਂ ਵੀ ਅਜਿਹੀਆਂ ਗਲਤੀਆਂ ਕਰ ਚੁੱਕਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮਾਣਯੋਗ ਹਾਈ ਕੋਰਟ ਵਿਚ ਥਮਿੰਦਰ ਸਿੰਘ ਖਿਲਾਫ਼ ਮੁਕੱਦਮਾ ਚੱਲ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਰਸਤਾ ਨਾ ਦੇਣ ਨੂੰ ਲੈ ਕੇ ਅੰਮ੍ਰਿਤਸਰ ਦੇ ਪਿੰਡ ਅਨੈਤਪੁਰਾ ਵਿਖੇ ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ
ਸਬ-ਕਮੇਟੀ ਵੱਲੋਂ ਪੁੱਜੀ ਰਿਪੋਰਟ ਅਨੁਸਾਰ ਥਮਿੰਦਰ ਸਿੰਘ ਵੱਲੋਂ ਆਪਣੀ ਮਰਜ਼ੀ ਨਾਲ ਹੀ ਲਗਾਂ-ਮਾਤਰਾਵਾਂ, ਬਿੰਦੀਆਂ ਲਗਾਈਆਂ ਅਤੇ ਹਟਾਈਆਂ ਗਈਆਂ ਹਨ। ਇਸ ’ਤੇ ਸਿੰਘ ਸਾਹਿਬ ਵੱਲੋਂ ਥਮਿੰਦਰ ਸਿੰਘ ਆਨੰਦ ਨੂੰ ਹਦਾਇਤ ਕੀਤੀ ਗਈ ਹੈ ਕਿ ਉਕਤ ਕਾਰਜ ਨੂੰ ਤੁਰੰਤ ਰੋਕ ਕੇ ਇਸ ਨੂੰ ਸਿੱਖ ਬੁੱਕ ਵੈੱਬਸਾਈਟ ਤੇ ਹੋਰ ਆਨ-ਲਾਈਨ ਪਲੇਟਫਾਰਮਾਂ ਤੋਂ ਹਟਾਇਆਂ ਜਾਵੇ ਅਤੇ ਇਸ ਸਬੰਧੀ ਆਪਣਾ ਸਪੱਸ਼ਟੀਕਰਨ ਇਕ ਮਹੀਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਿਆ ਜਾਵੇ।
ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਸ਼ਰਮਸਾਰ ਘਟਨਾ: ਨਵਜਨਮੀ ਬੱਚੀ ਦਾ ਕਤਲ ਕਰ ਨਾਲੀ ’ਚ ਸੁੱਟਿਆ, ਫੈਲੀ ਸਨਸਨੀ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ