ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ ''ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ ''ਚ ਵੱਡਾ ਖ਼ੁਲਾਸਾ

Friday, Jun 12, 2026 - 01:44 PM (IST)

ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ ''ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ ''ਚ ਵੱਡਾ ਖ਼ੁਲਾਸਾ

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ਼ਹੀਦ ਗੁਰਬਖਸ਼ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਨੂੰ ਲੈ ਕੇ ਵੱਡਾ ਖ਼ੁਲਾਸਾ ਹੋਇਆ ਹੈ। ਮੁਲਜ਼ਮ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਉਹ ਇਹ ਆਖਦਾ ਨਜ਼ਰ ਆ ਰਿਹਾ ਹੈ ਕਿ ਅੰਬਾਲਾ ਵਿਖੇ ਉਸ ਦੀ ਗੱਡੀ ਦਾ ਚਲਾਨ ਕੱਟਿਆ ਗਿਆ ਸੀ, ਜਿਸ ਤੋਂ ਬਾਅਦ ਉਹ ਬੱਸ ਰਾਹੀਂ ਪਹਿਲਾਂ ਜਲੰਧਰ ਆਇਆ ਅਤੇ ਫਿਰ ਅੰਮ੍ਰਿਤਸਰ ਪਹੁੰਚਿਆ। ਮੁਲਜ਼ਮ ਨੇ ਦੱਸਿਆ ਕਿ ਉਹ ਇਕੱਲਾ ਹੀ ਹੈ। ਮੁਲਜ਼ਮ ਇਹ ਵੀ ਕਹਿੰਦਾ ਸੁਣਾਈ ਦੇ ਰਿਹਾ ਹੈ ਕਿ ਉਸ ਨੂੰ ਮਰਨ ਤੋਂ ਡਰ ਨਹੀਂ ਲੱਗਦਾ ਹੈ, ਜੇ ਉਸ ਨੇ ਕੋਈ ਗ਼ਲਤੀ ਕੀਤੀ ਹੈ ਤਾਂ ਉਸ ਨੂੰ ਮਾਰ ਦਿੱਤਾ ਜਾਵੇ। ਮੁੱਢਲੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਸ ਦਰਜ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਉਸ ਦੀ ਇਸ ਹਰਕਤ ਦੇ ਪਿੱਛੇ ਕੋਈ ਨਿੱਜੀ ਮਨਸ਼ਾ ਸੀ ਜਾਂ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ।

ਇਹ ਵੀ ਪੜ੍ਹੋ : ਖੇਮਕਰਨ ਦੇ ਗੁਰਭੇਜ ਦਾ ਇੰਗਲੈਂਡ 'ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

ਕਿਵੇਂ ਵਾਪਰੀ ਘਟਨਾ

ਜਾਣਕਾਰੀ ਅਨੁਸਾਰ ਕਰੀਬ 35 ਸਾਲਾ ਇਕ ਵਿਅਕਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚਿਆ ਸੀ। ਆਮ ਸ਼ਰਧਾਲੂ ਵਾਂਗ ਦਰਸ਼ਨ ਕਰਨ ਅਤੇ ਨਤਮਸਤਕ ਹੋਣ ਤੋਂ ਬਾਅਦ ਉਸ ਦੀਆਂ ਹਰਕਤਾਂ ਅਚਾਨਕ ਸ਼ੱਕੀ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਉਹ ਵਿਅਕਤੀ ਗੁਰੂ ਸਾਹਿਬ ਦੇ ਅਗਲੇ ਪਾਸੇ ਸਜਾਏ ਗਏ ਪਵਿੱਤਰ ਸ਼ਸਤਰਾਂ ਨੂੰ ਚੁੱਕਣ ਦੀ ਕੋਸ਼ਿਸ਼ ਕਰਨ ਲੱਗਾ। ਉੱਥੇ ਡਿਊਟੀ ਨਿਭਾਅ ਰਹੇ ਸੇਵਾਦਾਰਾਂ ਨੇ ਫੁਰਤੀ ਨਾਲ ਕਾਰਵਾਈ ਕਰਦਿਆਂ ਉਸ ਨੂੰ ਤੁਰੰਤ ਕਾਬੂ ਕਰ ਲਿਆ ਅਤੇ ਮਾਮਲੇ ਦੀ ਜਾਣਕਾਰੀ ਸੁਰੱਖਿਆ ਕਰਮਚਾਰੀਆਂ ਅਤੇ ਪੁਲਸ ਨੂੰ ਦਿੱਤੀ। 

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, 20 ਜੂਨ ਤੱਕ ਦਾ ਦਿੱਤਾ ਸਮਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News