ਦਰਬਾਰ ਸਾਹਿਬ ਨੂੰ ਲੈ ਕੇ ਢੱਡਰੀਆਂਵਾਲੇ ਦੇ ਬਿਆਨ ’ਤੇ SGPC ਨੂੰ ਇਤਰਾਜ, ਬੀਬੀ ਜਗੀਰ ਕੌਰ ਨੇ ਦਿੱਤੀ ਇਹ ਤਾੜਨਾ
Tuesday, Oct 19, 2021 - 02:47 PM (IST)
ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਢੱਡਰੀਆਂਵਾਲੇ ਵਲੋਂ ਦਿੱਤੇ ਸ੍ਰੀ ਦਰਬਾਰ ਸਾਹਿਬ ਨੂੰ ਲੈ ਕੇ ਦਿੱਤੇ ਗਏ ਬਿਆਨਾਂ ’ਤੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਨੇ ਢੱਡਰੀਆਂਵਾਲੇ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਉਸ ਨੂੰ ਤਾੜਨਾ ਦਿੱਤੀ ਗਈ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਰੇ ਦਿੱਤੇ ਬਿਆਨਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਜਾਣ ਬਾਰੇ ਢੱਡਰੀਆਂਵਾਲੇ ਨੇ, ਜੋ ਦਰਬਾਰ ਸਾਹਿਬ ਬਾਰੇ ਸ਼ਬਦ ਬੋਲੇ ਹਨ, ਉਹ ਬਹੁਤ ਨਿੰਦਣਯੋਗ ਹੈ। ਬੀਬੀ ਜਗੀਰ ਕੌਰ ਨੇ ਢੱਡਰੀਆਂਵਾਲੇ ਨੂੰ ਅਜਿਹੇ ਸ਼ਬਦ ਬੋਲਣ ਤੋਂ ਗੁਰੇਜ਼ ਕਰਨ ਦੀ ਗੱਲ ਕਹੀ ਹੈ, ਕਿਤੇ ਇਹ ਨਾ ਹੋਵੇ ਕਿ ਸਿੱਖ ਸੰਗਤ ਵਿਚ ਰੋਹ ਆ ਜਾਵੇ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਪਾਕਿਸਤਾਨ ’ਚ ਹਿੰਦੂ ਨੌਜਵਾਨ ਦਾ ਕਤਲ ਕਰ ਦਰੱਖ਼ਤ ਨਾਲ ਲਟਕਾਈ ਲਾਸ਼, ਫੈਲੀ ਸਨਸਨੀ
ਦੱਸ ਦੇਈਏ ਕਿ ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਅਤੇ ਸਿੱਖ ਧਰਮ ਦੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਸਾਨ ਮੋਰਚੇ ਵਾਲੇ ਸਥਾਨ ਸਿੰਘੂ ਬਾਰਡਰ ’ਤੇ ਗ੍ਰੰਥ ਸਾਹਿਬ ਜੀ ਦੀ ਬੇਅਦਬੀ ’ਤੇ ਕਤਲ ਕੀਤੇ ਗਏ ਲਖਵੀਰ ਸਿੰਘ ਦੇ ਮਾਮਲੇ ’ਚ ਨਿਹੰਗ ਸਿੰਘਾਂ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਬੇਅਦਬੀ ਦੇ ਪੁਖਤਾ ਸਬੂਤ ਤੋਂ ਬਿਨ੍ਹਾਂ ਕਿਸੇ ਵਿਅਕਤੀ ਦਾ ਕਤਲ ਕਰਨਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਨਿਹੰਗ ਸਿੰਘਾਂ ਵਲੋਂ ਦਿੱਤੇ ਗਏ ਵੱਖ-ਵੱਖ ਬਿਆਨ ਇਸ ਗੱਲ ਦਾ ਸੰਕੇਤ ਕਰਦੇ ਹਨ ਕਿ ਬੇਅਦਬੀ ਦੀ ਆੜ ਹੇਠ ਕੋਈ ਹੋਰ ਰੰਜਿਸ਼ ਕਾਰਨ ਲਖਵੀਰ ਸਿੰਘ ਦਾ ਕਤਲ ਕੀਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : ਕੋਰੋਨਾ ਮਹਾਮਾਰੀ ’ਚ ਪਰਿਵਾਰ ਗੁਵਾਉਣ ਵਾਲੇ 49 ਬੱਚਿਆਂ ਦਾ ਸਹਾਰਾ ਬਣੇਗੀ ‘ਪੰਜਾਬ ਸਰਕਾਰ’
ਇਸਦੇ ਨਾਲ ਹੀ ਢੱਡਰੀਆਂਵਾਲੇ ਨੇ ਕਿਹਾ ਕਿ ਜੇਕਰ ਕੋਈ ਮੋਨਾ ਵਿਅਕਤੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਿਹਾ ਹੈ ਤਾਂ ਉਹ ਧਿਆਨ ਨਾਲ ਜਾਵੇ, ਕਿਉਂਕਿ ਮੱਥਾ ਟੇਕਣ ਤੋਂ ਬਾਅਦ ਉਸ ’ਤੇ ਬੇਅਦਬੀ ਕਰਨ ਦਾ ਦੋਸ਼ ਲੱਗ ਸਕਦਾ ਹੈ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸਿੱਖ ਧਰਮ ਵਿਚ ਇਕ ਦਸਮ ਗ੍ਰੰਥ ਵੀ ਹੈ, ਸੂਰਜ ਪ੍ਰਕਾਸ਼ ਗ੍ਰੰਥ ਅਤੇ ਇਕ ਸਰਬ ਲੋਹ ਗ੍ਰੰਥ ਪੋਥੀ ਵੀ ਹੈ ਪਰ ਚਬਰ, ਛਤਰ ਤੇ ਤਖ਼ਤ ਦੇ ਮਾਲਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ।
ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ 'ਚ ਨਵੀਆਂ ਭਰਤੀਆਂ ਦਾ ਐਲਾਨ