ਦਰਬਾਰ ਸਾਹਿਬ ''ਚ ਬਣਦੀਆਂ ਟਿਕ-ਟੌਕ ਵੀਡੀਓ ''ਤੇ ਐੱਸ. ਜੀ. ਪੀ. ਸੀ. ਦੀ ਸਖਤ ਚਿਤਾਵਨੀ

Wednesday, Feb 12, 2020 - 06:28 PM (IST)

ਦਰਬਾਰ ਸਾਹਿਬ ''ਚ ਬਣਦੀਆਂ ਟਿਕ-ਟੌਕ ਵੀਡੀਓ ''ਤੇ ਐੱਸ. ਜੀ. ਪੀ. ਸੀ. ਦੀ ਸਖਤ ਚਿਤਾਵਨੀ

ਅੰਮ੍ਰਿਤਸਰ (ਗੁਰਪ੍ਰੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਚ ਟਿਕ-ਟੌਕ ਵੀਡੀਓ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਅੱਜ ਐੱਸ. ਜੀ. ਪੀ. ਸੀ. ਦੀ ਅੰਤ੍ਰਿਗ ਕਮੇਟੀ ਦੀ ਬੈਠਕ ਵਿਚ ਲਿਆ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੇਕਰ ਸ੍ਰੀ ਦਰਬਾਰ ਸਾਹਿਬ ਪਰਿਕਰਮਾ ਅੰਦਰ ਟਿਕ-ਟੌਕ ਬਣਾਉਣ ਦੀਆਂ ਘਟਨਾਵਾਂ 'ਤੇ ਰੋਕ ਨਹੀਂ ਲੱਗਦੀ ਤਾਂ ਸ਼੍ਰੋਮਣੀ ਕਮੇਟੀ ਵਲੋਂ ਇਸ ਨੂੰ ਲੈ ਕੇ ਕੋਈ ਸਖ਼ਤ ਕਦਮ ਚੁੱਕਿਆ ਜਾ ਸਕਦਾ ਹੈ, ਜਿਸ ਦੇ ਤਹਿਤ ਸ੍ਰੀ ਦਰਬਾਰ ਸਾਹਿਬ ਅੰਦਰ ਮੋਬਾਇਲ ਲਿਜਾਣ 'ਤੇ ਵੀ ਪਾਬੰਦੀ ਲਾਉਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।

ਇਸ ਦੌਰਾਨ ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ 'ਚ ਹਰਿਆਣਾ ਗੁਰਦੁਆਰਾ ਕਮੇਟੀ ਦੇ ਹੱਕ 'ਚ ਹਲਫ਼ਨਾਮਾ ਦਾਖ਼ਲ ਕਰਨ ਨੂੰ ਮੰਦਭਾਗਾ ਦੱਸਦਿਆਂ ਨਿੰਦਾ ਪ੍ਰਸਤਾਵ ਵੀ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਚਾਲ ਨੂੰ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਅੰਤ੍ਰਿੰਗ ਕਮੇਟੀ ਵਲੋਂ ਤਰਨਤਾਰਨ ਦੇ ਨਗਰ ਕੀਰਤਨ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਅਤੇ ਜ਼ਖਮੀਆਂ ਨੂੰ 25-25 ਹਜ਼ਾਰ ਦੇਣ ਵੀ ਫੈਸਲਾ ਲਿਆ ਹੈ। ਇਸ ਮੌਕੇ ਕਾਂਗਰਸੀ ਆਗੂ ਰਵਨੀਤ ਬਿੱਟੂ ਵਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਲਈ ਵਰਤੀ ਗਈ ਮਾੜੀ ਸ਼ਬਦਾਵਲੀ ਦੀ ਵੀ ਨਿਖੇਧੀ ਕੀਤੀ ਗਈ। ਕਮੇਟੀ ਵਲੋਂ ਐੱਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਮਰਹੂਮ ਅਵਤਾਰ ਸਿੰਘ ਮੱਕੜ ਦੀ ਤਸਵੀਰ ਸਿੱਖ ਅਜਾਇਬ ਘਰ 'ਚ ਲਗਉਣ ਦਾ ਫੈਸਲਾ ਵੀ ਕੀਤਾ ਗਿਆ ਹੈ।


author

Gurminder Singh

Content Editor

Related News