ਦਰਗਾਹ ’ਤੇ ਮੱਥਾ ਟੇਕ ਕੇ ਪਰਤ ਰਹੀ ਔਰਤ ਨਾਲ ਵਾਪਰਿਆ ਭਾਣਾ, ਹੱਸਦੇ-ਖੇਡਦੇ ਪਰਿਵਾਰ ’ਚ ਪਏ ਵੈਣ

Wednesday, Mar 08, 2023 - 02:10 PM (IST)

ਦਰਗਾਹ ’ਤੇ ਮੱਥਾ ਟੇਕ ਕੇ ਪਰਤ ਰਹੀ ਔਰਤ ਨਾਲ ਵਾਪਰਿਆ ਭਾਣਾ, ਹੱਸਦੇ-ਖੇਡਦੇ ਪਰਿਵਾਰ ’ਚ ਪਏ ਵੈਣ

ਲੁਧਿਆਣਾ (ਅਨਿਲ) : ਬੀਤੀ ਰਾਤ ਵਾਪਰੇ ਭਿਆਨਕ ਹਾਦਸੇ ’ਚ ਇਕ ਔਰਤ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਸਲੇਮ ਟਾਬਰੀ ਨੇ ਦੱਸਿਆ ਕਿ ਉਸ ਦੀ ਪਤਨੀ ਰੀਟਾ ਰਾਣੀ (40) ਸ਼ਾਮ ਦੇ ਸਮੇਂ ਦਰਗਾਹ ਪੀਰ ਸਫੈਦੇ ਵਾਲੀ ’ਤੇ ਮੱਥਾ ਟੇਕਣ ਗਈ ਸੀ ਅਤੇ ਜਦੋਂ ਉਹ ਮੱਥਾ ਟੇਕ ਕੇ ਘਰ ਵਾਪਸ ਆ ਰਹੀ ਸੀ ਤਾਂ ਜੱਸੀਆਂ ਚੌਕ ਤੋਂ ਨੈਸ਼ਨਲ ਹਾਈਵੇ ਪਾਰ ਕਰ ਰਹੀ ਸੀ ਅਤੇ ਉਸੇ ਸਮੇਂ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਉਸ ਦੀ ਪਤਨੀ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਵਾਹਨ ਸਮੇਤ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਜ਼ਰੂਰੀ ਖ਼ਬਰ, ਸੂਬਾ ਸਰਕਾਰ ਵਲੋਂ ਜਾਰੀ ਹੋਏ ਸਖ਼ਤ ਹੁਕਮ

ਹਾਦਸੇ ’ਚ ਉਸ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ। ਇੱਥੇ ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਔਰਤ ਦੇ ਪਤੀ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਪਰਚਾ ਦਰਜ ਕਰ ਲਿਆ ਹੈ। ਪੁਲਸ ਰਸਤੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੀ ਹੈ ਤਾਂ ਕਿ ਵਾਹਨ ਚਾਲਕ ਦੀ ਪਛਾਣ ਹੋ ਸਕੇ।

ਇਹ ਵੀ ਪੜ੍ਹੋ : ਪੰਜਾਬ ਦਾ ਇਕ ਹੋਰ ਮਸ਼ਹੂਰ ਟੋਲ ਪਲਾਜ਼ਾ ਹੋਇਆ ਟੋਲ ਮੁਕਤ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News