ਹੋਲੇ-ਮਹੱਲੇ ''ਤੇ ਪਿਛਲੇ 41 ਸਾਲਾਂ ਤੋਂ ਲੰਗਰ ਦੀ ਸੇਵਾ ਨਿਭਾਅ ਰਹੇ ਨੇ ਦਾਰੀ ਬਾਬਾ

Sunday, Mar 05, 2023 - 01:00 PM (IST)

ਹੋਲੇ-ਮਹੱਲੇ ''ਤੇ ਪਿਛਲੇ 41 ਸਾਲਾਂ ਤੋਂ ਲੰਗਰ ਦੀ ਸੇਵਾ ਨਿਭਾਅ ਰਹੇ ਨੇ ਦਾਰੀ ਬਾਬਾ

ਕਾਠਗੜ੍ਹ (ਰਾਜੇਸ਼)- ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਕੌਮੀ ਤਿਉਹਾਰ ਹੋਲੇ-ਮਹੱਲੇ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਤਾਦਾਦ ’ਚ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਉੱਥੇ ਹੀ ਗੁਰੂ ਪ੍ਰੇਮੀ ਸੇਵਾਦਾਰਾਂ ਵੱਲੋਂ ਵੱਖ-ਵੱਖ ਮਾਰਗਾਂ ’ਤੇ ਹੋਲੇ-ਮਹੱਲੇ ਲਈ ਆਉਣ-ਜਾਣ ਵਾਲੀਆਂ ਸੰਗਤਾਂ ਲਈ ਵੱਡੇ ਪੱਧਰ ’ਤੇ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਹਨ।

ਇਸੇ ਸ਼ਰਧਾ ਭਾਵ ਨੂੰ ਜਾਰੀ ਰੱਖਦੇ ਹੋਏ ਪਿੰਡ ਕਿਸ਼ਨਪੁਰ-ਭਰਥਲਾ ਵਿਖੇ ਵੀ ਦੀਦਾਰ ਸਿੰਘ ਜੀ ਦਾਰੀ ਬਾਬਾ ਵੱਲੋਂ ਬੜੇ ਉਤਸ਼ਾਹ ਨਾਲ ਮੁੱਖ ਮਾਰਗ ’ਤੇ ਲੰਗਰ ਲਗਾਏ ਜਾਂਦੇ ਹਨ। ਲਗਾਤਾਰ 8 ਦਿਨ ਚੱਲਣ ਵਾਲੇ ਇਨ੍ਹਾਂ ਲੰਗਰਾਂ ’ਚ ਵੱਖ-ਵੱਖ ਤਰ੍ਹਾਂ ਦੇ ਪਕਵਾਨ ਤਿਆਰ ਕਰਵਾਏ ਜਾਂਦੇ ਹਨ ਅਤੇ 24 ਘੰਟੇ ਸੇਵਾਦਾਰਾਂ ਵੱਲੋਂ ਸੰਗਤਾਂ ਨੂੰ ਛਕਾਏ ਜਾਂਦੇ ਹਨ। ਗੱਲਬਾਤ ਦੌਰਾਨ ਦਾਰੀ ਬਾਬਾ ਨੇ ਕਿਹਾ ਕਿ ਇਹ ਸਭ ਕੁਝ ਵਾਹਿਗੁਰੂ ਦੀ ਅਪਾਰ ਬਖ਼ਸ਼ਿਸ਼ ਅਤੇ ਸੰਗਤਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ।

ਇਹ ਵੀ ਪੜ੍ਹੋ : ਹੋਲਾ-ਮਹੱਲਾ ਮੌਕੇ ਸ੍ਰੀ ਕੀਰਤਪੁਰ ਸਾਹਿਬ 'ਚ ਲੱਗੀਆਂ ਰੌਣਕਾਂ, ਵੱਖ-ਵੱਖ ਗੁਰਦੁਆਰਿਆਂ ’ਚ ਸੰਗਤ ਹੋ ਰਹੀ ਨਤਮਸਤਕ

ਉਨ੍ਹਾਂ ਦੱਸਿਆ ਕਿ ਪਿਛਲੇ ਕਰੀਬ 41 ਸਾਲ ਤੋਂ ਹਰ ਸਾਲ ਨਿਰਵਿਘਨਤਾ ਪੂਰਵਕ ਚਲ ਰਹੇ ਇਹ ਲੰਗਰ ਪਹਿਲਾਂ 14 ਸਾਲ ਰਾਜਮਾਰਗ ’ਤੇ ਸਥਿਤ ਪਿੰਡ ਸੁੱਧਾ ਮਾਜਰਾ ਵਿਖੇ ਲਗਾਏ ਗਏ ਅਤੇ ਹੁਣ ਕਈ ਸਾਲਾਂ ਤੋਂ ਪਿੰਡ ਕਿਸ਼ਨਪੁਰਾ ਭਰਥਲਾ ਵਿਖੇ ਮੇਨ ਹਾਈਵੇਅ ’ਤੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮਨ ਸਾਫ਼ ਅਤੇ ਸੱਚੀ ਸ਼ਰਧਾ ਹੋਵੇ ਤਾਂ ਸਾਰੇ ਕਾਰਜ ਸਤਿਗੁਰੂ ਦੀ ਕਿਰਪਾ ਨਾਲ ਸੰਪੂਰਨ ਹੋ ਜਾਂਦੇ ਹਨ।

ਇਹ ਵੀ ਪੜ੍ਹੋ : ਸਰਕਾਰ ਦੋਸ਼ੀਆਂ ਨੂੰ ਬਣਦੀਆਂ ਸਜ਼ਾਵਾਂ ਦਿਵਾਉਣ ਲਈ ਅਦਾਲਤ ’ਚ ਬਿਲਕੁਲ ਵੀ ਢਿੱਲ ਨਹੀਂ ਵਿਖਾਵੇਗੀ: ਧਾਲੀਵਾਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News