ਗੁਰਦੁਆਰਾ ਫਤਿਹਗੜ੍ਹ ਸਾਹਿਬ ਦੇ ਮੀਤ ਮੈਨੇਜਰ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
Sunday, Sep 20, 2020 - 10:22 AM (IST)

ਫਤਿਹਗੜ੍ਹ ਸਾਹਿਬ (ਜਗਦੇਵ) : ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਜੀ ਦੇ ਮੀਤ ਮੈਨੇਜਰ ਦਰਸ਼ਨ ਸਿੰਘ ਰੰਗੇੜਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦਰਸ਼ਨ ਸਿੰਘ ਰੰਗੇੜਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ।
ਉਨ੍ਹਾਂ ਦੇ ਦਿਹਾਂਤ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਅਕਾਲੀ ਦਲ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੌਲੀ, ਅਵਤਾਰ ਸਿੰਘ ਰਿਆ ਅਤੇ ਰਵਿੰਦਰ ਸਿੰਘ ਖ਼ਾਲਸਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।