ਦਸੂਹਾ ਪੁਲਸ ਨੇ ਉੱਚੀ ਬੱਸੀ ਨਹਿਰ ''ਚੋਂ ਇਕ ਔਰਤ ਦੀ ਲਾਸ਼ ਬਰਾਮਦ ਕੀਤੀ
Tuesday, Jun 24, 2025 - 03:42 PM (IST)

ਦਸੂਹਾ (ਝਾਵਰ/ਨਾਗਲਾ) : ਦਸੂਹਾ ਪੁਲਸ ਵੱਲੋਂ ਮੁਕੇਰੀਆਂ ਹਾਈਡਲ ਨਹਿਰ ਉੱਚੀ ਬੱਸੀ-ਟੇਰਕਿਆਣਾ ਟੇਲ ਤੋਂ ਇਕ 30/35 ਸਾਲਾ ਔਰਤ ਦੀ ਲਾਸ਼ ਬਰਾਮਦ ਕੀਤੀ ਹੈ। ਇਸ ਸਬੰਧੀ ਜਾਂਚ ਅਧਿਕਾਰੀ ਏ.ਐੱਸ.ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਇਸ ਲਾਸ਼ ਨੂੰ ਬਹੁਤ ਹੀ ਮੁਸ਼ਕਿਲ ਨਾਲ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ। ਇਸ ਔਰਤ ਦਾ ਰੰਗ ਗੋਰਾ, ਕੱਦ ਚਾਰ ਫੁੱਟ ਸੱਤ ਇੰਚ ਤੇ ਹਲਕਾ ਗੁਲਾਬੀ ਰੰਗ ਦਾ ਸੂਟ ਪਾਇਆ ਹੋਇਆ ਹੈ।
ਇਸ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਦੇ ਲਾਸ਼ ਘਰ ਵਿਖੇ ਪਹਿਚਾਣ ਲਈ 72 ਘੰਟਿਆਂ ਲਈ ਰੱਖ ਦਿੱਤਾ ਗਿਆ ਹੈ ਤਾਂ ਕਿ ਉਸ ਦੀ ਕੋਈ ਪਹਿਚਾਣ ਕਰ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।