ਦਸੂਹਾ ਦੇ ਪਿੰਡ ਮਾਂਗਟ ’ਚ ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀਆਂ ਗੋਲ਼ੀਆਂ

Sunday, Mar 12, 2023 - 05:04 PM (IST)

ਦਸੂਹਾ ਦੇ ਪਿੰਡ ਮਾਂਗਟ ’ਚ ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀਆਂ ਗੋਲ਼ੀਆਂ

ਦਸੂਹਾ (ਝਾਵਰ) : ਥਾਣਾ ਦਸੂਹਾ ਦੇ ਪਿੰਡ ਮਾਂਗਟ ਵਿਖੇ ਐਤਵਾਰ ਸਵੇਰੇ ਇਕ ਜ਼ਮੀਨ ਦੇ ਝਗੜੇ ’ਚ ਫਾਇਰੰਗ ਹੋਣ ਨਾਲ ਸਨਸਨੀਫੈਲ ਗਈ । ਸੂਚਨਾਂ ਮਿਲਦੇ ਸਾਰ ਹੀ ਥਾਣਾ ਮੁਖੀ ਦਸੂਹਾ ਬਿਕਰਮਜੀਤ ਸਿੰਘ ਅਤੇ ਡਿਊਟੀ ਅਫਸਰ ਏ. ਐੱਸ. ਆਈ.ਸਤਨਾਮ ਸਿੰਘ ਪੁਲਸ ਪਾਰਟੀ ਸਮੇਤ ਪਹੁੰਚੇ। ਜਾਂਚ ਅਧਿਕਾਰੀ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਜੰਡ ਦੇ ਭੁਪਿੰਦਰ ਸਿੰਘ ਚੀਮਾਂ ਪੁੱਤਰ ਗੁਰਬਚਨ ਸਿੰਘ ਦਾ ਮਾਂਗਟ ਦੇ ਚਰਨਜੀਤ ਸਿੰਘ ਨਾਲ ਝਗੜਾ ਚੱਲ ਰਿਹਾ ਹੈ ਅਤੇ ਅੱਜ ਭੁਪਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਟਰੈਕਟਰ ਲੈ ਕੇ ਝਗੜੇ ਵਾਲੀ ਜਗ੍ਹਾ ’ਤੇ ਕਬਜ਼ਾ ਕਰਨ ਗਿਆ ਸੀ।

ਇਸ ਦੌਰਾਨ ਦੂਜੀ ਧਿਰ ਦੇ ਗੁਰਪ੍ਰੀਤ ਸਿੰਘ ਪੁੱਤਰ ਰਘਵਿੰਦਰ ਸਿੰਘ ਵਾਸੀ ਮਾਂਗਟ ਨੇ 12 ਬੋਰ ਦੀ ਰਾਈਫਲ ਨਾਲ ਹਵਾਈ ਫਾਇਰ ਕਰ ਦਿੱਤੇ। ਇਸ ਵਾਰਦਾਤ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਭੁਪਿੰਦਰ ਸਿੰਘ ਚੀਮਾ ਨੇ ਅਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਕੇਸ ਜਿੱਤ ਗਏ ਹਨ ਅਤੇ ਜਿੱਤਣ ਤੋਂ ਬਾਅਦ ਹੀ ਆਪਣੀ ਜ਼ਮੀਨ ਦਾ ਕਬਜ਼ਾ ਲੈਣ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਗੁਰਪ੍ਰੀਤ ਸਿੰਘ ਪੁੱਤਰ ਰਘਵਿੰਦਰ ਸਿੰਘ, ਜਸਵਿੰਦਰ ਕੌਰ ਪਤਨੀ ਚਰਨਜੀਤ ਸਿੰਘ ਅਤੇ ਪਲਵਿੰਦਰ ਕੌਰ ਪਤਨੀ ਰਾਜਵੀਰ ਸਿੰਘ ਵਾਸੀ ਮਾਂਗਟ ਵਿਰੁੱਧ ਧਾਰਾ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਕੋਈ ਵੀ ਗ੍ਰਿਫਤਾਰੀ ਨਹੀਂ ਹੋਈ।


author

Gurminder Singh

Content Editor

Related News