ਦਸੂਹਾ ’ਚ ਚੜ੍ਹਦੀ ਸਵੇਰ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ (ਤਸਵੀਰਾਂ)

Tuesday, Jul 13, 2021 - 11:30 AM (IST)

ਦਸੂਹਾ ’ਚ ਚੜ੍ਹਦੀ ਸਵੇਰ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ (ਤਸਵੀਰਾਂ)

ਦਸੂਹਾ (ਝਾਵਰ, ਵਰਿੰਦਰ) : ਹੁਸ਼ਿਆਰਪੁਰ ਦੇ ਕਸਬਾ ਦਸੂਹਾ ਵਿਖੇ ਅੱਜ ਸਵੇਰੇ ਕਰੀਬ 3 ਵਜੇ ਦੇ ਕਰੀਬ ਤਿੰਨ ਵਾਹਨਾਂ ਦੀ ਆਪਸ ’ਚ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਹ ਸੜਕ ਹਾਦਸਾ ਹਾਜੀਪੁਰ ਚੌਕ ਕੋਲ ਵਾਪਰਿਆ ਹੈ। ਹਾਦਸੇ ’ਚ ਮਰੇ ਗਏ ਵਿਅਕਤੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। 

ਪੜ੍ਹੋ ਇਹ ਵੀ ਖ਼ਬਰ - ਦਸੂਹਾ ’ਚ ਚੜ੍ਹਦੀ ਸਵੇਰ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ (ਤਸਵੀਰਾਂ) 

PunjabKesari

ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵੇਰੇ ਹਾਜੀਪੁਰ ਚੌਕ ਵਿੱਚ 3 ਵਾਹਨ, ਜੋ ਪਠਾਨਕੋਟ ਤੋਂ ਟਾਂਡਾ ਵੱਲ ਜਾ ਰਹੇ ਸਨ, ਦੀ ਆਪਸ ’ਚ ਟੱਕਰ ਹੋਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ - ਘਰੋਂ ਕਿਸਾਨੀ ਅੰਦੋਲਨ ’ਚ ਗਏ ਨੌਜਵਾਨ ਦੀ ਭੇਤਭਰੀ ਹਾਲਤ ’ਚ ਮਿਲੀ ਲਾਸ਼

PunjabKesari

ਹਾਦਸੇ ਦੌਰਾਨ ਪਿਕ ਗੱਡੀ ਨੂੰ ਕਰੈਸ਼ਰ ਲੈ ਕੇ ਜਾ ਰਹੇ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੱਡੀ ਅੱਗੇ ਜਾ ਰਹੇ ਟਰੱਕ ਵਿੱਚ ਜਾ ਟਕਰਾਈ। ਟਰੱਕਾਂ ਦੇ ਵਿਚਕਾਰ ਆਈ ਗੱਡੀ ਬੁਰੀ ਤਰਾਂ ਦੇ ਨਾਲ ਚਕਨਾਚੂਰ ਹੋ ਗਈ। ਉਨ੍ਹਾਂ ਦੱਸਿਆ ਕਿ ਦੋ ਟਿੱਪਰਾਂ ’ਚ ਲੱਕੜੀ ਦਾ ਸਾਮਾਨ ਭਰਿਆ ਹੋਇਆ ਸੀ।

ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਸ਼ਮਸ਼ਾਨਘਾਟ ’ਚੋਂ ਲਾਸ਼ ਮਿਲਣ ’ਤੇ ਰੋ-ਰੋ ਬੇਹਾਲ ਹੋਇਆ ਪਰਿਵਾਰ

PunjabKesari

ਮ੍ਰਿਤਕਾਂ ਦੇ ਮਿਲੇ ਮੋਬਾਈਲਾਂ ਤੋਂ ਉਨ੍ਹਾਂ ਦੇ ਪਰਿਵਾਰ ਨਾਲ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ

PunjabKesari


author

rajwinder kaur

Content Editor

Related News