ਦਸੂਹਾ ਦੇ ਨਾਮੀ ਸਕੂਲ ਨੇ ਦੋ ਪੀਰੀਅਡ ਧੁੱਪ 'ਚ ਖੜ੍ਹਾ ਰੱਖਿਆ, ਮੁੰਡੇ ਨੇ ਕੀਤੀ ਖੁਦਕੁਸ਼ੀ, ਮਾਂ ਨੇ ਸਿਹਰਾ ਲਾ ਤੋਰਿਆ

Saturday, May 02, 2026 - 11:02 AM (IST)

ਦਸੂਹਾ ਦੇ ਨਾਮੀ ਸਕੂਲ ਨੇ ਦੋ ਪੀਰੀਅਡ ਧੁੱਪ 'ਚ ਖੜ੍ਹਾ ਰੱਖਿਆ, ਮੁੰਡੇ ਨੇ ਕੀਤੀ ਖੁਦਕੁਸ਼ੀ, ਮਾਂ ਨੇ ਸਿਹਰਾ ਲਾ ਤੋਰਿਆ

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਹਾ ਦੇ ਨਾਮੀ ਨਿੱਜੀ ਸਕੂਲ ਪ੍ਰਸ਼ਾਸਨ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਜਾਣਕਾਰੀ ਅਨੁਸਾਰ 15 ਵਰ੍ਹਿਆਂ ਦਾ ਨਵਜੋਤ ਸਿੰਘ ਨੇੜਲੇ ਸ਼ਹਿਰ ਦਸੂਹਾ ਦੇ ਇਕ ਨਾਮੀ ਨਿੱਜੀ ਸਕੂਲ ਵਿਚ ਪੜ੍ਹਦਾ ਸੀ। ਬੀਤੀ 27 ਅਪ੍ਰੈਲ ਨੂੰ ਉਸ ਨੂੰ ਸਕੂਲ ਪ੍ਰਸ਼ਾਸਨ ਵਲੋਂ ਕੋਈ ਮਾਮੂਲੀ ਗ਼ਲਤੀ ਕਰਕੇ ਸਖ਼ਤ ਸਜ਼ਾ ਦਿੱਤੀ ਗਈ ਅਤੇ ਦੋ ਪੀਰੀਅਡ ਧੁੱਪ ਵਿਚ ਖੜ੍ਹਾ ਰੱਖਿਆ ਗਿਆ ਜਿਸ ਤੋਂ ਪ੍ਰੇਸ਼ਾਨ ਹੋ ਕੇ ਨਵਜੋਤ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਜ਼ੇਰੇ ਇਲਾਜ ਨਵਜੋਤ ਸਿੰਘ ਦੀ ਕਈ ਦਿਨ ਦੀ ਜੱਦੋ-ਜਹਿਦ ਤੋਂ ਬਾਅਦ ਮੌਤ ਹੋ ਗਈ । 

ਇਹ ਵੀ ਪੜ੍ਹੋ : ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ

ਇਸ ਦੁਖਦ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਪਰਿਵਾਰ ਨੇ ਸਿਹਰੇ ਨਾਲ ਸਜਾ ਕੇ ਨਵਜੋਤ ਸਿੰਘ ਦਾ ਅੰਤਿਮ ਸਸਕਾਰ ਕੀਤਾ। ਉੱਥੇ ਹੀ ਸਸਕਾਰ 'ਤੇ ਪਹੁੰਚੇ ਸਕੂਲ ਦੇ ਵਿਦਿਆਰਥੀਆਂ ਨੇ ਸਾਰੀ ਘਟਨਾ ਬਾਰੇ ਦੱਸਦੇ ਹੋਏ ਸਕੂਲ ਪ੍ਰਬੰਧਨ ਦੀਆਂ ਵਧੀਕੀਆਂ ਦਾ ਵੀ ਖੁਲਾਸਾ ਕੀਤਾ ਅਤੇ ਨਾਲ ਹੀ ਮੰਗ ਕੀਤੀ ਹੈ ਕਿ ਨਵਜੋਤ ਦੇ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇ ਅਤੇ ਸਕੂਲ ਪ੍ਰਬੰਧਨ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਭੈਣੀ ਮੀਆਂ ਖਾਨ ਦੇ ਡੀਐੱਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਪੁਲਸ ਵੱਲੋਂ ਸਕੂਲ ਪ੍ਰਬੰਧਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ ਕਾਰਵਾਈ ਲਈ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News