ਅਮਰੀਕਾ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਦਸੂਹਾ ਦੇ ਨੌਜਵਾਨਾਂ ਦੀ ਮੌਤ, ਪਰਿਵਾਰਾਂ ਦੇ ਸਨ ਇਕਲੌਤੇ
Saturday, Apr 13, 2024 - 05:59 AM (IST)
 
            
            ਦਸੂਹਾ (ਨਾਗਲਾ, ਝਾਵਰ)– ਦਸੂਹਾ ਦੇ ਪਿੰਡ ਟੇਰਕੀਆਣਾ ਦੇ 2 ਨੌਜਵਾਨਾਂ ਦੀ ਅਮਰੀਕਾ ਵਿਖੇ ਬੀਤੇ ਦਿਨੀਂ 2 ਟਰਾਲਿਆਂ ਦੀ ਭਿਆਨਕ ਟੱਕਰ ਦੌਰਾਨ ਮੌਕੇ ’ਤੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਇਹ ਖ਼ਬਰ ਵੀ ਪੜ੍ਹੋ : ਨੌਕਰੀ ਦੇ ਬਹਾਨੇ ਪੰਜਾਬੀ ਕੁੜੀ ਨਾਲ ਦੋ ਵਿਅਕਤੀਆਂ ਨੇ ਕੀਤਾ ਜ਼ਬਰ-ਜਿਨਾਹ
ਦੱਸ ਦੇਈਏ ਕਿ ਹਾਦਸੇ ’ਚ ਮਾਰੇ ਗਏ ਸੁਖਜਿੰਦਰ ਸਿੰਘ ਪੁੱਤਰ ਸਰੂਪ ਸਿੰਘ ਤੇ ਸਿਮਰਨਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਦੋਵੇਂ ਹੀ ਨੌਜਵਾਨ ਆਪਣੇ ਪਰਿਵਾਰਾਂ ਦੇ ਇਕਲੌਤੇ ਪੁੱਤਰ ਸਨ।
ਇਸ ਭਿਆਨਕ ਸੜਕ ਹਾਦਸੇ ’ਚ ਦੋਵਾਂ ਦੋਸਤਾਂ ਨੂੰ ਟਰਾਲੇ ’ਚੋਂ ਕੱਢਣ ’ਚ ਲਗਭਗ 6 ਤੋਂ 7 ਘੰਟਿਆਂ ਦਾ ਸਮਾਂ ਲੱਗਾ। ਮ੍ਰਿਤਕਾਂ ਦਾ ਜੱਦੀ ਪਿੰਡ ਟੇਰਕੀਆਣਾ ’ਚ ਅੰਤਿਮ ਸੰਸਕਾਰ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            