ਦਸੂਹਾ ਦੇ ਨੌਜਵਾਨ ਦੀ ਇਟਲੀ ''ਚ ਮੌਤ! ਕਰੀਬ ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼
Thursday, Apr 02, 2026 - 06:44 PM (IST)
ਰੋਮ/ਦਸੂਹਾ (ਵੈੱਬ ਡੈਸਕ)- ਇਟਲੀ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰੋਜ਼ੀ-ਰੋਟੀ ਦੀ ਭਾਲ 'ਚ ਗਏ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਦੀ ਮੌਤ ਕੰਮ ਕਰਦੇ ਸਮੇਂ ਲੱਗੀ ਇਕ ਭਿਆਨਕ ਸੱਟ ਕਾਰਨ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜ ਕੁਮਾਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਰੂਪਨਗਰ 'ਚ ਲੱਗੀ 1 ਜੂਨ ਤੱਕ ਵੱਡੀ ਪਾਬੰਦੀ! DC ਨੇ ਜਾਰੀ ਕੀਤੇ ਸਖ਼ਤ ਹੁਕਮ
ਰਾਜ ਕੁਮਾਰ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਅਧੀਨ ਪੈਂਦੇ ਪਿੰਡ ਜੁਗਿਆਲ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਰਾਜ ਕੁਮਾਰ ਆਪਣੇ ਸੁਨਹਿਰੀ ਭਵਿੱਖ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਵਿਦੇਸ਼ (ਇਟਲੀ) ਗਿਆ ਸੀ।ਨੌਜਵਾਨ ਦੀ ਬੇਵਕਤੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਜੁਗਿਆਲ 'ਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ: ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
