ਦਾਤਾ ਬੰਦੀ ਛੋੜ ਪਬਲਿਕ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਰਿਹਾ ਸਫਲਤਾਪੂਰਵਕ
Friday, May 17, 2024 - 05:52 AM (IST)
ਅੰਮ੍ਰਿਤਸਰ (ਸਰਬਜੀਤ) - ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਦਾਤਾ ਬੰਦੀ ਛੋੜ ਪਬਲਿਕ ਸਕੂਲ ਦੀ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸੋ ਫ਼ੀਸਦੀ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਆਰਤੀ ਸੂਦ ਨੇ ਦੱਸਿਆ ਕਿ ਵਿਦਿਆਰਥਣ ਰਮਨਪ੍ਰੀਤ ਕੌਰ ਨੇ ਦਸਵੀਂ ਜਮਾਤ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਮਨਰੀਤ ਕੌਰ ਅਤੇ ਮੁਸਕਾਨ ਕੌਰ ਨੇ ਦੂਜਾ ਸਥਾਨ ਅਤੇ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਖੁਸ਼ੀ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਆਰਤੀ ਸੂਦ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵੱਧ ਤੋਂ ਵੱਧ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ। ਸਕੂਲ ਦਾ ਸ਼ਾਨਦਾਰ ਨਤੀਜਾ ਵੇਖਦੇ ਹੋਏ ਚੇਅਰਮੈਨ ਭਾਈ ਅਮਨਦੀਪ ਸਿੰਘ ਨੇ ਸਤਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਅਤੇ ਸਕੂਲ ਦੇ ਪ੍ਰਿੰਸੀਪਲ ਆਰਤੀ ਸੂਦ ,ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਇਹ ਵੀ ਪੜ੍ਹੋ- ਅਪਰਾਧੀਆਂ ਨੂੰ ਪਨਾਹ ਦੇਣ ਨਾਲ ਕੈਨੇਡਾ 'ਚ ਹੋਵੇਗਾ ਗੈਂਗਵਾਰ: ਜੈਸ਼ੰਕਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e