ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਲੰਕਣ ਵਾਸਤੇ ਡੇਟਸ਼ੀਟ ਜਾਰੀ
Friday, Jul 30, 2021 - 07:42 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੁਲੰਕਣ ਕਰਨ ਦੇ ਵਾਸਤੇ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪੇਪਰ 7 ਅਗਸਤ ਤੋਂ ਸ਼ੁਰੂ ਹੋਣਗੇ ਅਤੇ 13 ਅਗਸਤ 2021 ਨੂੰ ਸਮਾਪਤ ਹੋਣਗੇ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਅ ਨਵੰਬਰ ਵਿੱਚ ਹੋਵੇਗਾ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਾਇਮਰੀ ਵਿਦਿਆਰਥੀਆਂ ਦੇ ਸਿੱਖਿਆ ਦੇ ਪੱਧਰ ਦਾ ਮੁਲੰਕਣ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਦੀਆਂ ਘਾਟਾਂ- ਕਮਜ਼ੋਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਗੇ ਤਿਆਰੀ ਕਰਵਾਈ ਜਾ ਸਕੇ।
ਇਹ ਵੀ ਪੜ੍ਹੋ : 12ਵੀਂ ਦੇ ਨਤੀਜੇ ’ਚ ਕੁੜੀਆਂ ਨੇ ਮਾਰੀ ਬਾਜ਼ੀ, ਕੀਤਾ ਸਕੂਲ ਦਾ ਨਾਂ ਰੌਸ਼ਨ
ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਪੰਜਾਬੀ, ਅੰਗਰੇਜ਼ੀ, ਗਣਿਤ ਅਤੇ ਸਵਾਗਤ ਜਿੰਦਗੀ/ਜੀ. ਕੇ. ਦੇ ਪੇਪਰ ਹੋਣਗੇ। ਇਸ ਤੋਂ ਇਲਾਵਾ ਤੀਸਰੀ, ਚੌਥੀ ਅਤੇ ਪੰਜਵੀਂ ਕਲਾਸ ਦਾ ਵਾਤਾਵਰਣ ਸਿੱਖਿਆ ਦਾ ਇਮਤਿਹਾਨ ਲਿਆ ਜਾਵੇਗਾ ਜਦਕਿ ਚੌਥੀ ਅਤੇ ਪੰਜਵੀਂ ਦਾ ਹਿੰਦੀ ਦਾ ਪੇਪਰ ਵੀ ਹੋਵੇਗਾ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਲੈ ਕੇ ਵੱਡੇ ਫੈਸਲੇ ਲੈਣ ਲਈ ਤਿਆਰ ਕੈਪਟਨ ਸਰਕਾਰ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ