ਖਾਸ ਖ਼ਬਰ : ਹੜ੍ਹ ਦੇ ਮੱਦੇਨਜ਼ਰ ਰੱਦ ਹੋਈਆਂ ਇਹ ਪ੍ਰੀਖਿਆਵਾਂ ਹੁਣ 24 ਜੁਲਾਈ ਤੋਂ ਲਈਆਂ ਜਾਣਗੀਆਂ
Friday, Jul 21, 2023 - 04:30 AM (IST)
ਲੁਧਿਆਣਾ (ਵਿੱਕੀ) : ਪੰਜਾਬ 'ਚ ਹੋਈ ਭਾਰੀ ਬਾਰਿਸ਼ ਕਾਰਨ ਬਣੀ ਹੜ੍ਹ ਦੀ ਸਥਿਤੀ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 15 ਜੁਲਾਈ ਤੱਕ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਹੁਣ ਇਹ ਪ੍ਰੀਖਿਆਵਾਂ 24 ਜੁਲਾਈ ਤੋਂ 1 ਅਗਸਤ ਤੱਕ ਆਯੋਜਿਤ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਰਾਵੀ ਦਰਿਆ ਨੇ ਉਡਾਈ ਪਿੰਡਾਂ ਦੇ ਲੋਕਾਂ ਦੀ ਨੀਂਦ, ਹਾਲਾਤ ਤੋਂ ਡਰੇ ਰਾਤ ਭਰ ਪਹਿਰਾ ਦੇਣ ਨੂੰ ਮਜਬੂਰ
ਬੋਰਡ ਵੱਲੋਂ 8ਵੀਂ ਕਲਾਸ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ, ਜਿਸ ਵਿੱਚ 24 ਨੂੰ ਵਿਗਿਆਨ, 25 ਨੂੰ ਗਣਿਤ, 26 ਨੂੰ ਕੰਪਿਊਟਰ ਸਾਇੰਸ, 27 ਨੂੰ ਦੂਜੀ ਭਾਸ਼ਾ ਪੰਜਾਬੀ/ਹਿੰਦੀ/ਉਰਦੂ, 28 ਜੁਲਾਈ ਨੂੰ ਸਿਹਤ ਅਤੇ ਸਰੀਰਿਕ ਸਿੱਖਿਆ ਤੇ 1 ਅਗਸਤ ਨੂੰ ਇਲੈਕਟਿਵ ਸਬਜੈਕਟ ਦੀ ਪ੍ਰੀਖਿਆ ਆਯੋਜਿਤ ਕੀਤੀ ਜਾਵੇਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8