ਧੀ ਦੇ ਵਿਆਹ ਤੋਂ ਇਕ ਦਿਨ ਪਹਿਲਾਂ ਵਾਪਰਿਆ ਵੱਡਾ ਹਾਦਸਾ, ਘਰ ’ਚ ਮਚ ਗਿਆ ਚੀਕ-ਚਿਹਾੜਾ
Saturday, Feb 05, 2022 - 11:31 PM (IST)
ਪਟਿਆਲਾ/ਨਾਭਾ (ਰਾਹੁਲ ਖੁਰਾਣਾ) : ਨਾਭਾ ਬਲਾਕ ਦੇ ਪਿੰਡ ਦੁਲੱਦੀ ਦੇ ਗਰੀਬ ਪਰਿਵਾਰ ਦੀ ਧੀ ਦੇ ਵਿਆਹ ਤੋਂ ਇਕ ਦਿਨ ਪਹਿਲਾਂ ਵੱਡਾ ਹਾਦਸਾ ਵਾਪਰ ਗਿਆ। ਇਸ ਦੌਰਾਨ ਚੰਗੀ ਗੱਲ ਇਹ ਰਹੀ ਕਿ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਦਰਅਸਲ ਘਰ ਵਿਚ ਧੀ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਕਿ ਅਚਾਨਕ ਮੀਂਹ ਦੇ ਚੱਲਦਿਆਂ ਘਰ ਦੀ ਛੱਤ ਪਰਿਵਾਰਕ ਮੈਂਬਰਾਂ ’ਤੇ ਡਿੱਗ ਗਈ। ਇਸ ਦੌਰਾਨ ਤਿੰਨ ਔਰਤਾਂ ਛੱਤ ਹੇਠਾਂ ਦੱਬੀਆਂ ਗਈਆਂ ਅਤੇ ਹਲਵਾਈ ਦੇ ਵੀ ਸੱਟਾਂ ਲੱਗੀਆਂ ਹਨ। ਗਨੀਮਤ ਇਹ ਰਹੀ ਕਿ ਵਿਆਹ ਵਾਲੀ ਕੁੜੀ ਕੁਝ ਸਮਾਂ ਪਹਿਲਾਂ ਹੀ ਉਥੋਂ ਨਿਕਲੀ ਸੀ ਕਿ ਘਰ ਦੀ ਛੱਤ ਡਿੱਗ ਗਈ। ਘਰ ਦੀ ਛੱਤ ਡਿੱਗਣ ਨਾਲ ਜਿੱਥੇ ਤਿੰਨ ਜਨਾਨੀਆਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ। ਇਸ ਵਿਚੋਂ ਇਕ ਜਨਾਨੀ ਦੀ ਲੱਤ ਟੁੱਟ ਗਈ ਅਤੇ ਦੂਜੀ ਦੀ ਬਾਂਹ ਤੇ ਲੱਤ ਬੁਰੀ ਤਰ੍ਹਾਂ ਟੁੱਟ ਗਈ, ਜ਼ਖਮੀਆਂ ਨੂੰ ਨਾਭਾ ਦੇ ਹਸਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਜੇ ਤੁਸੀਂ ਵੀ ਜਾ ਰਹੇ ਹੋ ਜਲੰਧਰ ਦੇ ਪਾਸਪੋਰਟ ਦਫ਼ਤਰ ਤਾਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ
ਇਸ ਮੌਕੇ ਵਿਆਹ ਵਾਲੀ ਕੁੜੀ ਦੇ ਪਿਤਾ ਸੁਖਚੈਨ ਸਿੰਘ ਨੇ ਦੱਸਿਆ ਕਿ ਉਹ ਪਿਛਲੇ 12 ਸਾਲਾਂ ਤੋਂ ਮੰਜੇ ਹੈ ਅਤੇ ਉਨ੍ਹਾਂ ਦੀ ਮਾਲੀ ਹਾਲਤ ਵੀ ਕਾਫੀ ਪਤਲੀ ਹੈ। ਰਿਸ਼ਤੇਦਾਰਾਂ ਅਤੇ ਲੋਕਾਂ ਦੀ ਮਦਦ ਨਾਲ ਉਹ ਧੀ ਦਾ ਵਿਆਹ ਕਰ ਰਹੇ ਹਨ। ਬੀਤੀ ਰਾਤ ਤੇਜ਼ ਬਾਰਸ਼ ਕਾਰਨ ਉਨ੍ਹਾਂ ਦੇ ਘਰ ਦੀ ਛੱਤ ਡਿੱਗ ਪਈ, ਜਿਸ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ। ਪੀੜਤ ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ : ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਸਿੱਧੂ ਦਾ ਵੱਡਾ ਬਿਆਨ, ਹਾਈਕਮਾਨ ’ਤੇ ਹੀ ਬੋਲਿਆ ਹਮਲਾ
ਇਸ ਮੌਕੇ ਤੇ ਵਿਆਹ ਵਾਲੀ ਕੁੜੀ ਕਮਲਪ੍ਰੀਤ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਬਹੁਤ ਗ਼ਰੀਬ ਹੈ ਅਤੇ ਬੀਤੀ ਰਾਤ ਸਾਡਾ ਘਰ ਡਿੱਗ ਗਿਆ। ਜਿਸ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ। ਉਕਤ ਨੇ ਦੱਸਿਆ ਕਿ ਘਰ ਦੀ ਛੱਤ ਡਿੱਗਣ ਤੋਂ ਕੁੱਝ ਮਿੰਟ ਪਹਿਲਾਂ ਹੀ ਘਰੋਂ ਬਾਹਰ ਆਈ ਸੀ, ਜਿਸ ਤੋਂ ਬਾਅਦ ਇਹ ਹਾਦਸਾ ਵਾਪਰ ਗਿਆ। ਉਧਰ ਪਿੰਡ ਦੇ ਸਰਪੰਚ ਪ੍ਰਦੀਪ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਪਰਿਵਾਰ ਬਹੁਤ ਗਰੀਬ ਹੈ ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਇਨ੍ਹਾਂ ਗ਼ਰੀਬਾਂ ਨੂੰ ਸਰਕਾਰ ਨੇ ਕੱਚੇ ਮਕਾਨਾਂ ਲਈ ਪੈਸੇ ਕਿਉਂ ਨਹੀਂ ਦਿੱਤੇ ਤਾਂ ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਕੱਚੇ ਮਕਾਨਾਂ ਦੇ ਪੈਸੇ ਨਹੀਂ ਮਿਲੇ ਹਨ।
ਇਹ ਵੀ ਪੜ੍ਹੋ : ਤੇਜ਼ ਤਰਾਰ ਕੁੜੀਆਂ ਨੇ ਉਂਗਲਾਂ ’ਤੇ ਨਚਾ ਕੇ ਠੱਗੇ ਕਈ ਵਿਦੇਸ਼ ਜਾਣ ਦੇ ‘ਦੀਵਾਨੇ’
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?