ਚਾਵਾਂ ਨਾਲ ਤੋਰੀ ਧੀ ਨੇ ਵਿਆਹ ਤੋਂ ਦੋ ਮਹੀਨੇ ਬਾਅਦ ਕੀਤੀ ਖ਼ੁਦਕੁਸ਼ੀ, ਧੀ ਦੀ ਲਾਸ਼ ਦੇਖ ਹਾਲੋ-ਬੇਹਾਲ ਹੋਈ ਮਾਂ

Wednesday, Apr 21, 2021 - 06:20 PM (IST)

ਚਾਵਾਂ ਨਾਲ ਤੋਰੀ ਧੀ ਨੇ ਵਿਆਹ ਤੋਂ ਦੋ ਮਹੀਨੇ ਬਾਅਦ ਕੀਤੀ ਖ਼ੁਦਕੁਸ਼ੀ, ਧੀ ਦੀ ਲਾਸ਼ ਦੇਖ ਹਾਲੋ-ਬੇਹਾਲ ਹੋਈ ਮਾਂ

ਬਟਾਲਾ (ਗੁਰਪ੍ਰੀਤ) : ਬਟਾਲਾ ਵਿਖੇ ਇਕ ਨਵ-ਵਿਆਹੀ ਕੁੜੀ ਵਲੋਂ ਆਤਮਹੱਤਿਆ ਕਰ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁੜੀ ਦਾ ਮਹਿਜ਼ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਸੁਹਰੇ ਪਰਿਵਾਰ ਨੇ ਵਿਆਹ ਤੋਂ ਕੁਝ ਦਿਨ ਬਾਅਦ ਹੀ ਕੁੜੀ ਨੂੰ ਵਾਪਸ ਪੇਕੇ ਭੇਜ ਦਿੱਤਾ ਅਤੇ ਇਸੇ ਦੇ ਚੱਲਦੇ ਬੀਤੀ ਰਾਤ ਕੁੜੀ ਵਲੋਂ ਆਪਣੇ ਪੇਕੇ ਘਰ ਪੱਖੇ ਨਾਲ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਗਈ। ਪੁਲਸ ਵਲੋਂ ਮੌਕੇ ’ਤੇ ਪਹੁੰਚ ਕੇ ਤਫਤੀਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ’ਚ ਕੋਰੋਨਾ ਨੇ ਮਾਤਮ ’ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ, ਪੰਜ ਦਿਨਾਂ ’ਚ ਮਾਂ-ਪੁੱਤ ਦੀ ਮੌਤ

PunjabKesari

ਮਿਲੀ ਜਾਣਕਾਰੀ ਮੁਤਾਬਕ ਬਟਾਲਾ ਦੇ ਅਲੀਵਾਲ ਰੋਡ ਵਿਖੇ ਰਹਿਣ ਵਾਲੀ ਗਗਨਦੀਪ ਕੌਰ ਵਲੋਂ ਬੀਤੀ ਰਾਤ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਗਈ। ਮ੍ਰਿਤਕ ਦੇ ਰਿਸ਼ਤੇਦਾਰ ਮੁਤਾਬਿਕ ਗਗਨਦੀਪ ਕੌਰ ਦਾ ਦੋ ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਗਗਨਦੀਪ ਕੌਰ ਵਿਆਹ ਤੋਂ ਕਰੀਬ 10 ਦਿਨ ਹੀ ਆਪਣੇ ਸੁਹਰੇ ਘਰ ਰਹੀ ਜਦਕਿ ਕੁੱਝ ਅਣਬਣ ਹੋਣ ਦੇ ਚੱਲਦੇ ਗਗਨਦੀਪ ਉਦੋਂ ਤੋਂ ਆਪਣੇ ਪੇਕੇ ਹੀ ਰਹਿ ਰਹੀ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਬੀਤੀ ਦੇਰ ਰਾਤ ਘਰ ਵਿਚ ਹੀ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਘਰ ’ਚ ਮਾਂ ਧੀ ਹੀ ਰਹਿ ਰਹੀਆਂ ਸਨ ਜਦਕਿ ਘਟਨਾ ਤੋਂ ਬਾਅਦ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। 

ਇਹ ਵੀ ਪੜ੍ਹੋ : ਪਮਾਲ ਦੇ ਅੰਮ੍ਰਿਤਧਾਰੀ ਸਿੱਖ ਦੀ ਸ਼ੱਕੀ ਹਾਲਤ ’ਚ ਮੌਤ, ਫੁੱਲ ਚੁਗਣ ਉਪਰੰਤ ਪਤਨੀ ਫਰਾਰ

PunjabKesari

ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਤਫਤੀਸ਼ ਸ਼ੁਰੂ ਕਰ ਦਿੱਤੀ। ਉਧਰ ਪੁਲਸ ਜਾਂਚ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ  ਸਿਵਲ ਹਸਪਤਾਲ ਬਟਾਲਾ ਵਿਖੇ ਭੇਜਿਆ ਜਾਵੇਗਾ ਅਤੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਦੁਬਈ ਪਹੁੰਚਣ ਦੇ ਪੰਜ ਦਿਨ ਬਾਅਦ 22 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਦੇਖ ਹਾਲੋ-ਬੇਹਾਲ ਹੋਇਆ ਪਰਿਵਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News