ਪੰਜਾਬ : ਅਚਾਨਕ 3 ਮਹੀਨਿਆਂ ਦੀ ਗਰਭਵਤੀ ਨਿਕਲੀ ਨਾਬਾਲਗ ਧੀ, ਸੱਚ ਸੁਣ ਕੰਬ ਗਈ ਮਾਂ

Wednesday, Jan 28, 2026 - 12:32 PM (IST)

ਪੰਜਾਬ : ਅਚਾਨਕ 3 ਮਹੀਨਿਆਂ ਦੀ ਗਰਭਵਤੀ ਨਿਕਲੀ ਨਾਬਾਲਗ ਧੀ, ਸੱਚ ਸੁਣ ਕੰਬ ਗਈ ਮਾਂ

ਮੁੱਲਾਂਪੁਰ ਦਾਖਾ (ਕਾਲੀਆ) : ਥਾਣਾ ਦਾਖਾ ਅਧੀਨ ਪੈਂਦੇ ਇਕ ਪਿੰਡ ਵਿਚ ਇਕ ਮਤਰੇਏ ਬਾਪ ਨੇ ਆਪਣੀ ਨਾਬਾਲਗ ਧੀ ਨਾਲ ਜਬਰ-ਜ਼ਨਾਹ ਕਰਕੇ ਉਸ ਨੂੰ ਗਰਭਵਤੀ ਕਰ ਦਿੱਤਾ ਅਤੇ ਪਿਓ ਦੇ ਰਿਸ਼ਤੇ ਨੂੰ ਕਲੰਕਿਤ ਕਰਕੇ ਰੱਖ ਦਿੱਤਾ। ਪੀੜਤਾ ਨੇ ਪੁਲਸ ਕੋਲ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੇਰੇ ਪਹਿਲੇ ਪਿਤਾ ਦੀ ਮੌਤ ਹੋ ਗਈ ਹੈ, ਜਿਸ ਕਰਕੇ ਮੇਰੀ ਮਾਤਾ ਨੇ ਦੂਜਾ ਵਿਆਹ ਕਰਵਾ ਲਿਆ ਸੀ । ਮੇਰੀ ਮਾਤਾ ਪਿੰਡ ਵਿਚ ਲੋਕਾ ਦੇ ਘਰਾਂ ਵਿਚ ਕੰਮ ਕਰਦੀ ਹੈ। ਮੇਰਾ ਮਤਰੇਆ ਪਿਤਾ ਜੋ ਕਿ ਮੇਰੇ ਨਾਲ ਪਿਛਲੇ ਪੰਜ ਸਾਲਾਂ ਤੋਂ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਂਦਾ ਆ ਰਿਹਾ ਹੈ ਅਤੇ ਮੈਨੂੰ ਡਰਾਉਂਦਾ ਧਮਕਾਉਂਦਾ ਸੀ ਕਿ ਜੇਕਰ ਤੂੰ ਇਹ ਗੱਲ ਕਿਸੇ ਨੂੰ ਦੱਸੀ ਤਾਂ ਮੈਂ ਤੈਨੂੰ ਜਾਨੋਂ ਮਾਰ ਦਿਆਂਗਾ। ਉਸ ਨੇ ਡਰਦੇ ਮਾਰੇ ਕਿਸੇ ਕੋਲ ਇਹ ਗੱਲ ਨਹੀਂ ਕੀਤੀ। 

ਇਹ ਵੀ ਪੜ੍ਹੋ : ਦਿਨ ਚੜ੍ਹਦਿਆਂ ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਉਕਤ ਨੇ ਦੱਸਿਆ ਕਿ ਜਦੋਂ ਮੇਰੀ ਸਿਹਤ ਵਿਗੜੀ ਤਾਂ ਮੈਂ ਇਸ ਬਾਰੇ ਆਪਣੀ ਮਾਤਾ ਨਾਲ ਗੱਲਬਾਤ ਕੀਤੀ ਤਾਂ ਮੇਰੀ ਮਾਤਾ ਨੇ ਲੈਬੋਟਰੀ ਤੋਂ ਚੈਕਅੱਪ ਕਰਵਾਇਆ ਤਾਂ ਲੇਬੋਟਰੀ ਵਾਲਿਆਂ ਨੇ ਮੈਨੂੰ 3 ਮਹੀਨੇ ਦੀ ਗਰਭਵਤੀ ਦੱਸਿਆ। ਜਿਸ ਨੂੰ ਸੁਣ ਕੇ ਸਭ ਹੈਰਾਨ ਰਹਿ ਗਏ। ਪੀੜਤਾ ਨੇ ਦੱਸਿਆ ਕਿ ਮੇਰਾ ਮਤਰੇਆ ਪਿਤਾ ਪਿਛਲੇ 5 ਸਾਲ ਤੋਂ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਂਦਾ ਆ ਰਿਹਾ ਹੈ। ਥਾਣਾ ਦਾਖਾ ਦੇ ਮੁਖੀ ਹਮਰਾਜ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਐੱਸ. ਆਈ. ਕਿਰਨਦੀਪ ਕੌਰ ਕਰ ਰਹੀ ਹੈ ਜਿਸ ਨੇ ਪੀੜਤਾ ਦਾ ਮੈਡੀਕਲ ਕਰਵਾਉਣ ਉਪਰੰਤ ਕਲਯੁਗੀ ਬਾਪ ਵਿਰੁੱਧ ਜ਼ਬਰ-ਜਿਨਾਹ ਅਤੇ ਪੋਕਸੋ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕਾਂਗਰਸ ਨਾਲ ਸਬੰਧਤ ਸਾਬਕਾ ਮਹਿਲਾ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News