ਸ਼ਰਮਨਾਕ! ਨਾਬਾਲਗ ਧੀ ਨਾਲ ਪਿਉ ਨੇ ਟੱਪੀਆਂ ਹੱਦਾਂ, ਕਰਦਾ ਰਿਹਾ ਜਬਰ-ਜ਼ਨਾਹ

Wednesday, May 06, 2020 - 07:40 PM (IST)

ਸ਼ਰਮਨਾਕ! ਨਾਬਾਲਗ ਧੀ ਨਾਲ ਪਿਉ ਨੇ ਟੱਪੀਆਂ ਹੱਦਾਂ, ਕਰਦਾ ਰਿਹਾ ਜਬਰ-ਜ਼ਨਾਹ

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ) : ਅੱਠਵੀ ਕਲਾਸ ਵਿਚ ਪੜ੍ਹਦੀ 13 ਸਾਲਾ ਕੁੜੀ ਨਾਲ ਬਲਾਤਕਾਰ ਕਰਨ ਵਾਲੇ ਕਲਯੁਗੀ ਪਿਤਾ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੀੜਤ ਲੜਕੀ ਦੀ ਮਾਂ ਨੇ ਪੁਲਸ ਨੂੰ ਦਰਜ ਕਰਵਾਏ ਬਿਆਨ 'ਚ ਦੱਸਿਆ ਕਿ ਉਸਦੀ 13 ਸਾਲਾ ਲੜਕੀ ਜੋ ਕਿ ਅੱਠਵੀ ਕਲਾਸ ਵਿਚ ਪੜਦੀ ਹੈ। ਉਸਦਾ ਪਤੀ ਸ਼ਰਾਬ ਪੀਣ ਦਾ ਆਦੀ ਹੈ ਅਤੇ ਉਹ ਆਪਣੀ ਲੜਕੀ ਨਾਲ ਗਲਤ ਹਰਕਤਾ ਕਰਦਾ ਹੈ, ਉਸਨੂੰ ਗਲਤ ਫਿਲਮਾ ਦਿਖਾਉਂਦਾ ਹੈ ਅਤੇ 

ਉਸ ਨਾਲ ਜਬਰ-ਜ਼ਨਾਹ ਕਰਦਾ ਹੈ। ਉਕਤ ਨੇ ਦੱਸਿਆ ਕਿ ਜਦੋਂ ਮੈਨੂੰ ਇਸ ਬਾਰੇ ਪਤਾ ਲੱਗਾ ਤਾਂ ਮੈਂ ਇਸ ਦਾ ਵਿਰੋਧ ਕੀਤਾ ਤਾਂ ਉਕਤ ਨੇ ਮੇਰੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਨ ਦੀਆਂ ਧਮਕੀਆਂ ਦਿੱਤੀਆਂ । 
ਮਾਮਲੇ ਨੂੰ ਗੰਭੀਰਤਾ ਨੂੰ ਲੈਂਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਉਕਤ ਕਲਯੁਗੀ ਪਿਤਾ ਖਿਲਾਫ ਮਾਮਲਾ ਦਰਜ ਕਰ ਲਿਆ। ਡੀ. ਐੱਸ. ਪੀ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਅਤੇ ਥਾਣਾ ਮੁਖੀ ਜਸਵੰਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸਬ ਇੰਸਪੈਕਟਰ ਕਿਰਨਦੀਪ ਕੌਰ ਵੱਲੋਂ ਕੀਤੀ ਜਾ ਰਹੀ ਹੈ।


author

Gurminder Singh

Content Editor

Related News