ਨਾਬਾਲਿਗ ਧੀ ਨੇ ਪਿਤਾ ''ਤੇ ਲਗਾਏ ਛੇੜਛਾੜ ਦੇ ਦੋਸ਼
Monday, Mar 10, 2025 - 02:50 PM (IST)

ਲੁਧਿਆਣਾ (ਗੌਤਮ): ਨਾਬਾਲਿਗ ਲੜਕੀ ਦੀ ਸ਼ਿਕਾਇਤ ’ਤੇ ਥਾਣਾ ਡਵੀਜ਼ਨ ਨੰ. 5 ਦੀ ਪੁਲਸ ਨੇ ਉਸ ਦੇ ਪਿਤਾ ਖ਼ਿਲਾਫ਼ ਛੇੜਛਾੜ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਮੁਤਾਬਕ ਨਾਬਾਲਿਗਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਹ 9ਵੀਂ ਜਮਾਤ ਦੀ ਵਿਦਿਆਰਥਣ ਹੈ। ਉਸ ਦੇ ਮਾਤਾ-ਪਿਤਾ ਦਾ ਆਪਸ ’ਚ ਝਗੜਾ ਚੱਲ ਰਿਹਾ ਹੈ, ਜਿਸ ਕਾਰਨ ਉਸ ਦੇ ਪਿਤਾ ਨੇ ਅਦਾਲਤ ਤੋਂ ਉਸ ਦੀ ਕਸਟਡੀ ਲੈ ਲਈ ਹੈ ਪਰ ਉਸ ਦਾ ਪਿਤਾ ਉਸ ਨੂੰ ਅਕਸਰ ਕੁੱਟਦਾ ਰਹਿੰਦਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦਾ ਅਹਿਮ ਕਦਮ, ਅਗਲੇ 90 ਦਿਨ...
ਉਸ ਨੇ ਦੋਸ਼ ਲਾਇਆ ਕਿ 3 ਮਾਰਚ ਨੂੰ ਉਸ ਦੇ ਪਿਤਾ ਨੇ ਉਸ ਦੀ ਕੁੱਟਮਾਰ ਕੀਤੀ ਤੇ ਕਾਰ ’ਚ ਪਿਛਲੀ ਸੀਟ ’ਚ ਬਿਠਾ ਦਿੱਤਾ। ਜਦੋਂ ਉਹ ਉਸ ਨੂੰ ਜ਼ਬਰਦਸਤੀ ਕਿਤੇ ਲਿਜਾ ਰਿਹਾ ਸੀ ਤਾਂ ਅਚਾਨਕ ਕਾਰ ਬੇਕਾਬੂ ਹੋ ਗਈ ਅਤੇ ਹਾਦਸਾਗ੍ਰਸਤ ਹੋ ਗਈ, ਜਿਸ ’ਤੇ ਲੋਕ ਉਸ ਦੇ ਬਚਾਅ ’ਚ ਆ ਗਏ ਅਤੇ ਉਸ ਨੂੰ ਕਾਰ ’ਚੋਂ ਬਾਹਰ ਕੱਢ ਲਿਆ ਅਤੇ ਉਸ ਨੇ ਆਪਣੀ ਮਾਂ ਅਤੇ ਭੈਣ ਨੂੰ ਸੂਚਨਾ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8