ਫਿਲੌਰ 'ਚ ਖ਼ੌਫ਼ਨਾਕ ਵਾਰਦਾਤ, ਧੀ ਨੇ ਕੀਤਾ ਬਜ਼ੁਰਗ ਮਾਂ ਦਾ ਬੇਰਹਿਮੀ ਨਾਲ ਕਤਲ

Monday, Mar 28, 2022 - 06:57 PM (IST)

ਫਿਲੌਰ 'ਚ ਖ਼ੌਫ਼ਨਾਕ ਵਾਰਦਾਤ, ਧੀ ਨੇ ਕੀਤਾ ਬਜ਼ੁਰਗ ਮਾਂ ਦਾ ਬੇਰਹਿਮੀ ਨਾਲ ਕਤਲ

ਫਿਲੌਰ (ਭਾਖੜੀ)- ਫਿਲੌਰ ਦੇ ਪਿੰਡ ਅੱਟੀ ਵਿਖੇ ਅੱਜ ਉਸ ਸਮੇਂ ਇਨਸਾਨੀ ਰਿਸ਼ਤੇ ਤਾਰ-ਤਾਰ ਹੋ ਗਏ, ਜਦੋਂ ਇਕ 85 ਸਾਲ ਬਜ਼ੁਰਗ ਬੀਬੀ ਦਾ ਉਸ ਦੀ ਧੀ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਬਜ਼ੁਰਗ ਬੀਬੀ ਦੇ ਕਤਲ ਵਿੱਚ ਉਸ ਦੀ ਇਕਲੌਤੀ ਧੀ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਮ੍ਰਿਤਕ ਬੀਬੀ ਦੀ ਪਛਾਣ ਜੀਤੋ ਪਤਨੀ ਲਛਮਣ ਵਾਸੀ ਪਿੰਡ ਅੱਟੀ ਵੱਜੋਂ ਹੋਈ ਹੈ। ਜਿਸ ਨੂੰ ਉਸ ਦੀ ਹੀ ਇਕਲੌਤੀ ਧੀ ਸੱਤਿਆ ਪਤਨੀ ਬਿੰਦਰ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਮਾਮਲੇ ਨੂੰ ਲੁੱਟਖੋਹ ਦੀ ਰੰਗਤ ਦੇਣ ਲਈ ਘਰ ਵਿੱਚ ਪਿਆ ਸਾਰਾ ਸਮਾਨ ਖਲੇਰ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ: ਜਲੰਧਰ: 100 ਕਰੋੜ ਦੀ ਰਿਕਵਰੀ ਬਣੀ ਚਿੰਤਾ ਦਾ ਵਿਸ਼ਾ: ਵੱਡੇ ਡਿਫਾਲਟਰਾਂ ਨੂੰ ਬਿਨਾਂ ਦੱਸੇ ਕੁਨੈਕਸ਼ਨ ਕੱਟਣ ਦੇ ਹੁਕਮ

PunjabKesari

ਪੁਲਸ ਕੁੜੀ ਨੂੰ ਹਿਰਾਸਤ ਵਿੱਚ ਲੈ ਕੇ ਉਸ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਕਿਹੜੇ ਕਾਰਨਾਂ ਕਰਕੇ ਆਪਣੀ ਮਾਂ ਨੂੰ ਹੀ ਮੋਤ ਦੇ ਘਾਟ ਉਤਾਰ ਦਿੱਤਾ। ਪੁਲਸ ਨੇ ਇਹ ਵੀ ਦੱਸਿਆ ਕਿ ਦੋਸ਼ੀ ਕੁੜੀ ਵਿਆਹ ਤੋਂ ਬਾਅਦ ਆਪਣੇ ਪਤੀ ਅਤੇ ਤਿੰਨ ਬੱਚਿਆਂ ਨਾਲ ਆਪਣੇ ਪੇਕੇ ਘਰ ਵਿੱਚ ਹੀ ਰਹਿ ਰਹੀ ਸੀ। ਵਾਰਦਾਤ ਸਮੇਂ ਉਸ ਦਾ ਪਤੀ ਅਤੇ ਤਿਨੋਂ ਬੱਚੇ ਘਰੋਂ ਗਾਇਬ ਸਨ।

ਇਹ ਵੀ ਪੜ੍ਹੋ:  ਜਲੰਧਰ ’ਚ ਅੱਧੀ ਸਰਕਾਰ 'ਆਪ' ਦੀ ਤੇ ਅੱਧੀ ਕਾਂਗਰਸ ਦੀ, ਕਹਿਣਾ ਮੰਨਣ ਲਈ ਦੁਵਿਧਾ ’ਚ ਨਿਗਮ ਦੇ ਅਧਿਕਾਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News