ਨੂੰਹ ਦਾ ਕਤਲ ਕਰਨ ਵਾਲਾ ਸਹੁਰਾ ਕੁਝ ਘੰਟਿਆਂ ਵਿਚ ਗ੍ਰਿਫ਼ਤਾਰ
Thursday, Jun 26, 2025 - 06:12 PM (IST)

ਮੋਗਾ (ਕਸ਼ਿਸ਼, ਆਜ਼ਾਦ) : ਸਬ ਡਵੀਜ਼ਨ ਧਰਮਕੋਟ ਦੇ ਡੀਐੱਸਪੀ ਰਮਨਦੀਪ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਬਲਖੰਡੀ ਨਿਵਾਸੀ ਜਸਪਾਲ ਸਿੰਘ ਵਲੋਂ ਆਪਣੀ ਨੂੰਹ ਲਵਪ੍ਰੀਤ ਕੌਰ ਦੇ ਸਿਰ ਵਿਚ ਲੋਹੇ ਦੀ ਰਾਡ ਮਾਰ ਕੇ ਹੱਤਿਆ ਕਰ ਦਿੱਤੀ ਸੀ, ਪੁਲਸ ਨੇ ਕਥਿਤ ਮੁਲਜ਼ਮ ਨੂੰ ਕੁੱਝ ਘੰਟਿਆਂ ਅੰਦਰ ਹੀ ਕਾਬੂ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਬਲਜੀਤ ਸਿੰਘ ਨਿਵਾਸੀ ਪਿੰਡ ਫਿੱਡੇ ਕਲਾਂ ਦੀ ਸ਼ਿਕਾਇਤ ’ਤੇ ਕਥਿਤ ਮੁਲਜ਼ਮ ਜਸਪਾਲ ਸਿੰਘ ਦੇ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿਚ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿਚ ਉਨ੍ਹਾਂ ਕਿਹਾ ਕਿ ਮੇਰੀ ਬੇਟੀ ਲਵਪ੍ਰੀਤ ਕੌਰ ਦਾ ਸਹੁਰਾ ਉਸ ’ਤੇ ਸ਼ੱਕ ਕਰਦਾ ਸੀ ਅਤੇ ਉਸ ਨੂੰ ਇਕੱਲੀ ਨੂੰ ਬਾਹਰ ਅੰਦਰ ਜਾਣ ਤੋਂ ਰੋਕਦਾ ਸੀ।
ਇਸੇ ਕਾਰਣ ਘਰ ਵਿਚ ਝਗੜਾ ਰਹਿੰਦਾ ਸੀ,ਜਿਸ ਕਾਰਣ ਉਸ ਨੇ ਮੇਰੀ ਬੇਟੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਥਾਣਾ ਕੋਟ ਈਸੇ ਖਾਂ ਦੇ ਮੁੱਖ ਅਫਸਰ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਕਾਬੂ ਕਥਿਤ ਮੁਲਜ਼ਮ ਕੋਲੋਂ ਹੱਤਿਆ ਸਮੇਂ ਵਰਤੀ ਗਈ ਲੋਹੇ ਦੀ ਰਾਡ ਅਤੇ ਹੋਰ ਸਮਾਨ ਬਰਾਮਦ ਕਰ ਲਿਆ, ਜਿਸ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।