ਚਾਵਾਂ ਨਾਲ ਲਿਆਂਦੀ ਨੂੰਹ ਨੂੰ ਭੇਜਿਆ ਵਿਦੇਸ਼, ਦੋ ਮਹੀਨੇ ਬਾਅਦ ਕੀਤੀ ਅਜਿਹੀ ਕਰਤੂਤ ਸੁਣ ਨਹੀਂ ਹੋਵੇਗਾ ਯਕੀਨ
Monday, Mar 17, 2025 - 10:45 AM (IST)

ਗੁਰਦਾਸਪੁਰ (ਵਿਨੋਦ)- ਸਹੁਰਾ ਪਰਿਵਾਰ ਆਪਣੀ ਨੂੰਹ ਨੂੰ ਇਸ ਆਸ ਨਾਲ ਵਿਦੇਸ਼ ਭੇਜਦਾ ਹੈ ਕਿ ਉਹ ਉੱਥੇ ਜਾ ਕੇ ਆਪਣੇ ਮੁੰਡੇ ਨੂੰ ਵੀ ਵਿਦੇਸ਼ ਲੈ ਜਾਵੇਗੀ ਪਰ ਕਈ ਮਾਮਲੇ ਅਜਿਹੇ ਹਨ, ਜਿਨ੍ਹਾਂ ਵਿਚ ਕੁੜੀ ਵਿਦੇਸ਼ ਜਾਣ ਤੋਂ ਬਾਅਦ ਆਪਣੇ ਵਾਅਦੇ ਤੋਂ ਮੁੱਕਰ ਜਾਂਦੀ ਹੈ। ਅਜਿਹਾ ਹੀ ਇੱਕ ਹੋਰ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਜਿਥੇ ਗੁਰਦਾਸਪੁਰ ਪੁਲਸ ਨੇ ਇਕ ਔਰਤ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਇਸ ਸਬੰਧੀ ਏ.ਐੱਸ.ਆਈ ਅਜੇ ਰਾਜਨ ਨੇ ਦੱਸਿਆ ਕਿ ਜਸਵਿੰਦਰ ਕੌਰ ਪੁੱਤਰੀ ਦਿਲਬਾਗ ਸਿੰਘ ਵਾਸੀ ਮੇਹਰ ਚੰਦ ਰੋਡ ਗੁਰਦਾਸਪੁਰ ਨੇ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਮੁੰਡੇ ਸਿਮਰਨਜੀਤ ਸਿੰਘ ਦੀ ਕੋਰਟ ਮੈਰਿਜ ਮਨਿੰਦਰ ਕੌਰ ਨਾਲ ਮਿਤੀ 6-3-19ਨੂੰ ਹੋਈ ਸੀ । ਸਾਲ 2021 ਵਿਚ ਉਸ ਦੇ ਪਰਿਵਾਰ ਨੇ ਆਪਣੀ ਨੂੰਹ ਮਨਿੰਦਰ ਕੌਰ ਨੂੰ 25 ਲੱਖ ਰੁਪਏ ਖਰਚ ਕਰਕੇ ਵਿਦੇਸ਼ ਕੈਨੇਡਾ ਭੇਜ ਦਿੱਤਾ। ਇਸ ਤੋਂ ਕਰੀਬ 2 ਮਹੀਨੇ ਬਾਅਦ ਉਸ ਦਾ ਮੁੰਡਾ ਸਿਮਰਨਜੀਤ ਸਿੰਘ ਵੀ ਕੈਨੇਡਾ ਚਲਾ ਗਿਆ, ਪਰ ਮਨਿੰਦਰ ਕੌਰ ਆਪਣੇ ਪਤੀ ਸਿਮਰਨਜੀਤ ਸਿੰਘ ਨੂੰ ਆਪਣੇ ਨਾਲ ਨਹੀਂ ਰੱਖ ਰਹੀ ਹੈ ਅਤੇ ਉਸ ਨੂੰ ਫਸਾਉਣ ਦੀਆਂ ਧਮਕੀਆਂ ਦੇ ਰਹੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਮਨਿੰਦਰ ਕੌਰ ਪੁੱਤਰੀ ਸੁਰਿੰਦਰ ਸਿੰਘ ਵਾਸੀ ਜਸਵਾਲ ਲਾਹੜੀ ਪਠਾਨਕੋਟ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8