ਦਾਜ ਲਈ ਤੰਗ-ਪਰੇਸ਼ਾਨ ਕਰਨ ਵਾਲੇ ਸਹੁਰੇ ਪਰਿਵਾਰ ਨੇ ਨੂੰਹ ਨੂੰ ਪਿਲਾਈ ਫਿਨਾਇਲ

Saturday, Sep 30, 2023 - 10:33 AM (IST)

ਦਾਜ ਲਈ ਤੰਗ-ਪਰੇਸ਼ਾਨ ਕਰਨ ਵਾਲੇ ਸਹੁਰੇ ਪਰਿਵਾਰ ਨੇ ਨੂੰਹ ਨੂੰ ਪਿਲਾਈ ਫਿਨਾਇਲ

ਅੰਮ੍ਰਿਤਸਰ (ਸੰਜੀਵ) : ਦਾਜ ਲਈ ਤੰਗ-ਪਰੇਸ਼ਾਨ ਕਰ ਰਹੇ ਸਹੁਰੇ ਪਰਿਵਾਰ ਵੱਲੋਂ ਨੂੰਹ ਨੂੰ ਫਿਨਾਇਲ ਪਿਲਾਉਣ ਦੇ ਮਾਮਲੇ ’ਚ ਥਾਣਾ ਮੋਹਕਮਪੁਰਾ ਦੀ ਪੁਲਸ ਨੇ ਰੋਹਿਤ ਨਿਸ਼ਚਲ, ਪਵਨ ਨਿਸ਼ਚਲ ਅਤੇ ਸਮ੍ਰਿਧੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਮਰਿਧੀ ਨੇ ਦੱਸਿਆ ਕਿ ਉਸ ਦਾ ਵਿਆਹ ਦਸੰਬਰ 2012 ਨੂੰ ਰੋਹਿਤ ਨਿਸ਼ਚਲ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਇਕ ਪੁੱਤਰ ਅਤੇ ਇਕ ਬੇਟੀ ਨੇ ਜਨਮ ਲਿਆ।

ਇਸ ਦੇ ਬਾਵਜੂਦ ਮੁਲਜ਼ਮ ਅਕਸਰ ਉਸ ਨੂੰ ਦਾਜ ਲਈ ਤੰਗ-ਪਰੇਸ਼ਾਨ ਕਰਦੇ ਰਹਿੰਦੇ ਸਨ ਅਤੇ ਆਪਣੇ ਪੇਕੇ ਘਰੋਂ ਪੈਸੇ ਲਿਆਉਣ ਦੀ ਮੰਗ ਕਰਦੇ ਸਨ। ਬੀਤੇ ਦਿਨ ਉਹ ਆਪਣੇ ਘਰ ਮੌਜੂਦ ਸੀ ਤਾਂ ਉਸ ਦੇ ਪਤੀ, ਸੱਸ ਅਤੇ ਸਹੁਰੇ ਨੇ ਉਸ ਨੂੰ ਫੜ੍ਹ ਲਿਆ ਅਤੇ ਜ਼ਬਰਦਸਤੀ ਫਿਨਾਇਲ ਪਿਲਾ ਦਿੱਤੀ, ਜਦੋਂ ਉਸ ਦੀ ਹਾਲਤ ਵਿਗੜ ਗਈ ਤਾਂ ਉਸ ਨੇ ਅੰਮ੍ਰਿਤਸਰ ਰਹਿੰਦੀ ਆਪਣੀ ਮਾਂ ਅਤੇ ਫੁੱਫੜ ਨੂੰ ਫੋਨ ਕੀਤਾ, ਜਿਨ੍ਹਾਂ ਨੇ ਉਸ ਦੇ ਸਹੁਰੇ ਘਰ ਪਹੁੰਚ ਕੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News