Punjab: ਰਾਤ ਦੇ ਹਨ੍ਹੇਰੇ ਨੂੰਹ ਨੂੰ ਮਿਲਣ ਆਇਆ ਪ੍ਰੇਮੀ! ਸਹੁਰਿਆਂ ਨੇ ਰੰਗੇ ਹੱਥੀਂ ਫੜਿਆ ਤੇ ਫਿਰ ...

Wednesday, Apr 01, 2026 - 04:12 PM (IST)

Punjab: ਰਾਤ ਦੇ ਹਨ੍ਹੇਰੇ ਨੂੰਹ ਨੂੰ ਮਿਲਣ ਆਇਆ ਪ੍ਰੇਮੀ! ਸਹੁਰਿਆਂ ਨੇ ਰੰਗੇ ਹੱਥੀਂ ਫੜਿਆ ਤੇ ਫਿਰ ...

ਕਪੂਰਥਲਾ (ਗੁਰਪ੍ਰੀਤ)- ਪੰਜਾਬੀ ਗਾਇਕ ਬੱਬੂ ਮਾਨ ਦੇ ਗੀਤ ਰਾਤੀਂ ਮਿਲਣ ਨਾ ਆਈ ਵੇ ਪਿੰਡ ਪਹਿਰਾ ਲੱਗਦਾ, ਉਸ ਵੇਲੇ ਸੱਚ ਸਾਬਤ ਹੋਏ ਜਦੋਂ ਰਾਤ ਦੇ ਹਨ੍ਹੇਰੇ ਵਿਚ ਇਕ ਵਿਆਹੁਤਾ ਨੂੰ ਅਣਪਛਾਤੇ ਨੌਜਵਾਨ ਮਿਲਣ ਆਏ ਅਤੇ ਲੋਕਾਂ ਦੇ ਹੱਥੇ ਚੜ੍ਹ ਗਏ। ਦੋਹਾਂ ਦੀ ਲੋਕਾਂ ਨੇ ਜੰਮ ਕੇ ਛਿੱਤਰ-ਪਰੇਡ ਕੀਤੀ। 
ਇਹ ਦਿਲਚਸਪ ਮਾਮਲਾ ਕਪੂਰਥਲਾ ਜ਼ਿਲ੍ਹੇ ਦੇ ਭੰਡਾਲ ਬੇਟ ਪਿੰਡ ਦਾ ਹੈ, ਜਿੱਥੇ ਇਕ ਵਿਆਹੁਤਾ ਔਰਤ ਦੇ ਸੋਸ਼ਲ ਮੀਡੀਆ ਰਾਹੀਂ ਇਕ ਨੌਜਵਾਨ ਨਾਲ ਪ੍ਰੇਮ ਸੰਬੰਧ ਬਣ ਗਏ। ਔਰਤ ਦਾ ਪਤੀ ਮੁੰਬਈ 'ਚ ਰਹਿੰਦਾ ਹੈ। 

ਇਹ ਵੀ ਪੜ੍ਹੋ:ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

PunjabKesari

ਦੱਸਿਆ ਗਿਆ ਹੈ ਕਿ ਜਦੋਂ ਗੁਆਂਢੀਆਂ ਨੇ ਦੇਰ ਰਾਤ ਘਰ ਦੇ ਨੇੜੇ ਦੋ ਅਣਪਛਾਤੇ ਨੌਜਵਾਨਾਂ ਨੂੰ ਵੇਖਿਆ ਤਾਂ ਉਨ੍ਹਾਂ ਨੇ ਰੌਲਾ ਪਾਇਆ। ਫਿਰ ਹੋਰ ਪਿੰਡ ਵਾਸੀ ਮੌਕੇ 'ਤੇ ਇਕੱਠੇ ਹੋ ਗਏ ਅਤੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ। ਪਹਿਲਾਂ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਪੁੱਛਗਿੱਛ ਦੌਰਾਨ ਇਕ ਨੌਜਵਾਨ ਨੇ ਮੰਨਿਆ ਕਿ ਉਹ ਔਰਤ ਨੂੰ ਮਿਲਣ ਆਇਆ ਸੀ, ਜਦਕਿ ਦੂਜਾ ਉਸ ਦਾ ਦੋਸਤ ਸੀ। ਜਦੋਂ ਕੁਝ ਪੱਤਰਕਾਰ ਮੌਕੇ 'ਤੇ ਪਹੁੰਚੇ ਅਤੇ ਇਨ੍ਹਾਂ ਨੌਜਵਾਨਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਘਟਨਾ ਦਾ ਆਪਣਾ ਪੱਖ ਦਿੱਤਾ।

PunjabKesari

ਰਾਤ ਦੇ ਹਨ੍ਹੇਰੇ ਵਿਚ ਮਿਲਣ ਆਏ ਪ੍ਰੇਮੀ ਨਾਲ ਸਹੁਰੇ ਪਰਿਵਾਰ ਵਾਲਿਆਂ ਨੇ ਨੂੰਹ ਨੂੰ ਭੇਜਿਆ। ਦੱਸਿਆ ਜਾ ਰਿਹਾ ਹੈ ਕਿ ਔਰਤ ਦੇ ਸਹੁਰਿਆਂ ਨੇ ਪਿੰਡ ਦੇ ਕੁਝ ਪਤਵੰਤਿਆਂ ਅਤੇ ਪੁਲਸ ਦੀ ਮੌਜੂਦਗੀ ਵਿੱਚ ਉਸ ਨੂੰ ਉਸ ਦੇ ਪ੍ਰੇਮੀ ਨਾਲ ਭੇਜਣ ਦਾ ਫ਼ੈਸਲਾ ਕੀਤਾ। ਇਸ ਫ਼ੈਸਲੇ ਲਈ ਦੋਵਾਂ ਧਿਰਾਂ ਤੋਂ ਲਿਖ਼ਤੀ ਸਹਿਮਤੀ ਲਈ ਗਈ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਸਬੰਧਤ ਨੌਜਵਾਨ ਪਹਿਲਾਂ ਹੀ ਵਿਆਹਿਆ ਹੋਇਆ ਹੈ। ਇਸ ਬਾਰੇ ਪੁੱਛਗਿੱਛ ਕਰਨ 'ਤੇ ਉਸ ਦਾ ਜਵਾਬ ਹੈਰਾਨੀਜਨਕ ਸੀ। ਹਾਲਾਂਕਿ ਨੌਜਵਾਨ ਨੇ ਕੈਮਰੇ 'ਤੇ ਔਰਤ ਨੂੰ ਸਵੀਕਾਰ ਕਰ ਲਿਆ ਹੈ ਪਰ ਇਹ ਵੇਖਣਾ ਬਾਕੀ ਹੈ ਕਿ ਉਸ ਦੀ ਪਹਿਲੀ ਪਤਨੀ ਦੀ ਕੀ ਪ੍ਰਤੀਕਿਰਿਆ ਹੋਵੇਗੀ।

PunjabKesari

PunjabKesari

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

 

For Android:- https://play.google.com/store/apps/details?id=com.jagbani&hl=en

 

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

shivani attri

Content Editor

Related News