ਅੰਮ੍ਰਿਤਸਰ ''ਚ 22 ਸਾਲਾ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਕਿਹਾ- ਸਾਡੀ ਧੀ ਦਾ ਕਤਲ ਹੋਇਆ

Sunday, Sep 24, 2023 - 06:55 PM (IST)

ਅੰਮ੍ਰਿਤਸਰ ''ਚ 22 ਸਾਲਾ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਕਿਹਾ- ਸਾਡੀ ਧੀ ਦਾ ਕਤਲ ਹੋਇਆ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਇਤਿਹਾਸਿਕ ਨਗਰ ਛੇਹਰਟਾ ਤੋਂ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਥੇ ਇਕ ਔਰਤ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਉਕਤ ਔਰਤ ਸਿਮਰਨ (22) ਦੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ 'ਤੇ ਕਤਲ ਦਾ ਇਲਜ਼ਾਮ ਲਗਾਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਸਹੁਰਾ ਪਰਿਵਾਰ ਨੇ ਸਿਮਰਨ ਨੂੰ ਤੇਜ਼ਾਬ ਪਿਲਾ ਕੇ ਉਸ ਦਾ ਕਤਲ ਕੀਤਾ ਹੈ।

ਇਹ ਵੀ ਪੜ੍ਹੋ- ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ: ਹੁਣ ਦਫ਼ਤਰ ਜਾਣ ਦੀ ਨਹੀਂ ਪਵੇਗੀ ਲੋੜ

ਮ੍ਰਿਤਕ ਸਿਮਰਨ ਦੇ ਪਿਤਾ ਨੇ ਦੱਸਿਆ ਕਿ ਅਕਸਰ ਹੀ ਕੁੜੀ ਦਾ ਸਹੁਰਾ ਪਰਿਵਾਰ ਉਸ ਦੀ ਧੀ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਦਾ ਸੀ। ਉਸ ਨੇ ਦੱਸਿਆ ਕਿ ਸਹੁਰਾ ਪਰਿਵਾਰ 'ਚ ਕੁੜੀ ਦਾ ਘਰਵਾਲਾ ਗੁਰਪ੍ਰੀਤ, ਕੁੜੀ ਦੀ ਨਨਾਣ ਬਲਜੀਤ ਕੌਰ ਬਬਲੀ ਅਤੇ ਸੱਸ ਨਿਰਮਲ ਕੌਰ ਹਮੇਸ਼ਾ ਉਸ ਨੂੰ ਦਾਜ ਲਈ ਖਰੀਆਂ-ਖਰੀਆਂ ਸੁਣਾਉਂਦੀਆਂ ਸਨ, ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਸਾਡੀ ਧੀ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਕੁੜੀ ਦੇ ਘਰਵਾਲੇ ਗੁਰਪ੍ਰੀਤ ਸਿੰਘ, ਨਨਾਣ ਬਲਜੀਤ ਕੌਰ ਬਬਲੀ ਅਤੇ ਸੱਸ ਨਿਰਮਲ ਕੌਰ ਦੇ ਖ਼ਿਲਾਫ਼ ਮਾਮਲਾ ਕੀਤਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ-  ਜ਼ਮੀਨ ਪਿੱਛੇ ਖ਼ੂਨ ਬਣਿਆ ਪਾਣੀ, ਕਲਯੁਗੀ ਪੁੱਤ ਨੇ ਮਾਂ ਤੇ ਭੂਆ ਨੂੰ ਕੁੱਟ-ਕੁੱਟ ਕੀਤਾ ਅੱਧਮੋਇਆ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News