ਧੀ ਨੂੰ ਸਹੁਰੇ ਮਿਲਣ ਆਇਆ ਪੇਕਾ ਪਰਿਵਾਰ, ਅੱਗੋਂ ਫਾਹੇ ਨਾਲ ਲਟਕੀ ਦੇਖ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ

Monday, Jun 14, 2021 - 06:15 PM (IST)

ਧੀ ਨੂੰ ਸਹੁਰੇ ਮਿਲਣ ਆਇਆ ਪੇਕਾ ਪਰਿਵਾਰ, ਅੱਗੋਂ ਫਾਹੇ ਨਾਲ ਲਟਕੀ ਦੇਖ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ

ਗੁਰਦਾਸਪੁਰ (ਗੁਰਪ੍ਰੀਤ) : ਪੁਲਸ ਜ਼ਿਲ੍ਹਾ ਬਟਾਲਾ ਦੇ ਤਹਿਤ ਪੈਂਦੇ ਪਿੰਡ ਦਾਬਾਂਵਾਲ ਦੀ ਇਕ ਵਿਆਹੁਤਾ ਕੁੜੀ ਰਾਜਵੰਤ ਕੌਰ ਵਲੋਂ ਫਾਹਾ ਲੈ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਥੇ ਹੀ ਮ੍ਰਿਤਕ ਕੁੜੀ ਦੇ ਪਰਿਵਾਰ ਦਾ ਦੋਸ਼ ਹੈ ਕਿ ਧੀ ਦਾ ਸਹੁਰੇ ਪਰਿਵਾਰ ਅਕਸਰ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਸਨ। ਪੇਕਾ ਪਰਿਵਾਰ ਨੇ ਧੀ ਦੇ ਕਤਲ ਹੋਣ ਦੇ ਵੀ ਦੋਸ਼ ਲਗਾਏ ਜਾ ਰਹੇ ਹਨ। ਉਧਰ ਪੁਲਸ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜਿਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਇਸ਼ਕ ਦੇ ਨਸ਼ੇ ਨੇ ਅੰਨ੍ਹੀ ਕੀਤੀ ਦੋ ਬੱਚਿਆਂ ਦੀ ਮਾਂ, ਆਸ਼ਕ ਨਾਲ ਮਿਲ ਹੱਥੀਂ ਉਜਾੜ ਲਿਆ ਆਪਣਾ ਘਰ

ਇਸ ਪੂਰੇ ਮਾਮਲੇ ’ਤੇ ਮ੍ਰਿਤਕ ਕੁੜੀ ਰਾਜਵੰਤ ਕੌਰ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ ਦਾਬਾਂਵਾਲ ਦੇ ਰਹਿਣ ਵਾਲੇ ਰਵਿੰਦਰ ਸਿੰਘ ਨਾਲ ਕਰੀਬ ਢਾਈ ਸਾਲ ਪਹਿਲਾਂ ਹੋਇਆ ਸੀ, ਜਿਸ ਵਿਚ ਉਨ੍ਹਾਂ ਦਾ ਇਕ ਛੋਟਾ ਬੱਚਾ ਵੀ ਹੈ। ਪਿਤਾ ਨੇ ਦੱਸਿਆ ਕਿ ਵਿਆਹ ਮੌਕੇ ਉਨ੍ਹਾਂ ਆਪਣੀ ਸਮਰੱਥਾ ਮੁਤਾਬਕ ਦਾਜ ਵੀ ਦਿੱਤਾ ਸੀ ਪਰ ਮੁੰਡਾ ਪਰਿਵਾਰ ਲਗਾਤਾਰ ਸਾਡੀ ਧੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਉਨ੍ਹਾਂ ਕਿਹਾ ਕਿ ਅੱਜ ਵੀ ਸਵੇਰੇ ਉਹ ਆਪਣੀ ਧੀ ਨੂੰ ਮਿਲਣ ਲਈ ਆਏ ਹਨ ਅਤੇ ਇਥੇ ਪਿੰਡ ਪਹੁੰਚ ਕੇ ਉਨ੍ਹਾਂ ਨੂੰ ਪਤਾ ਲਗਾ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਹੈ। ਉਥੇ ਹੀ ਮ੍ਰਿਤਕ ਦੇ ਭਰਾ ਦਾ ਦੋਸ਼ ਹੈ ਕਿ ਰਾਜਵੰਤ ਕੌਰ ਨੇ ਖੁਦ ਫਾਹਾ ਨਹੀਂ ਲਿਆ ਸਗੋਂ ਉਸ ਦੇ ਪਤੀ ਅਤੇ ਸਹੁਰੇ ਪਰਿਵਾਰ ਨੇ ਜ਼ਬਰਦਸਤੀ ਫਾਹਾ ਦੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਹੈ ਅਤੇ ਮ੍ਰਿਤਕ ਦਾ ਪਰਿਵਾਰ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ ।

ਇਹ ਵੀ ਪੜ੍ਹੋ : ਹੁਸ਼ਿਆਰਪੁਰ : ਵਿਦੇਸ਼ ਜਾਣ ਲਈ ਕੁੜੀ ਨੇ ਫਾਇਨਾਂਸਰਾਂ ਤੋਂ ਚੁੱਕੇ ਪੈਸੇ, ਫਿਰ ਉਹ ਹੋਇਆ ਜੋ ਸੋਚਿਆ ਨਾ ਸੀ

ਉਧਰ ਇਸ ਸਬੰਧੀ ਸੂਚਨਾ ਮਿਲਣ ਮੌਕੇ ਤੇ ਪਹੁਚੇ ਪੁਲਸ ਥਾਣਾ ਸਦਰ ਦੇ ਐੱਸ. ਐੱਚ. ਓ. ਅਮੋਲਕਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦਾਬਾਂਵਾਲ ਵਿਖੇ ਇਕ ਔਰਤ ਨੇ ਫਾਹਾ ਲੈ ਕੇ ਆਤਮਹੱਤਿਆ ਕੀਤੀ ਹੈ ਅਤੇ ਉਹ ਆਪਣੀ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁਚੇ ਹਨ। ਮ੍ਰਿਤਕ ਦੇ ਪੇਕਾ ਪਰਿਵਾਰ ਵੀ ਪਹੁੰਚਿਆ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਅਧਾਰ ’ਤੇ ਕੇਸ ਦਰਜ ਕਰਕੇ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਜੈਪਾਲ ਭੁੱਲਰ ਦੇ ਐਨਕਾਊਂਟਰ ਤੋਂ ਤਿੰਨ ਬਾਅਦ ਸਾਹਮਣੇ ਆਇਆ ਇਕ ਹੋਰ ਮਾਮਲਾ, ਖੁੱਲ੍ਹਿਆ ਭੇਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News