ਤਰਨਤਾਰਨ ਜ਼ਿਲ੍ਹੇ ’ਚ ਵੱਡੀ ਵਾਰਦਾਤ, ਨੂੰਹਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤੀ ਸੱਸ

02/19/2023 6:33:08 PM

ਤਰਨਤਾਰਨ/ਪੱਟੀ (ਰਮਨ, ਸੌਰਭ) : ਪੱਟੀ ਦੇ ਅਧੀਨ ਪੈਂਦੇ ਪਿੰਡ ਤੂਤ ਵਿਖੇ ਕਲਯੁਗੀ ਨੂੰਹਾਂ ਵਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੋਵਾਂ ਨੂੰਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕਾ ਦੇ ਪਤੀ ਬਲਕਾਰ ਸਿੰਘ ਪੁੱਤਰ ਕੈਲ ਸਿੰਘ ਵਾਸੀ ਪਿੰਡ ਤੂਤ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੀ ਪਤਨੀ ਕੁਲਵੰਤ ਕੌਰ ਜੋ ਆਪਣੀਆਂ ਦੋਹਾਂ ਨੂੰਹਾਂ ਗੁਰਮੀਤ ਕੌਰ ਪਤਨੀ ਤਰਲੋਚਨ ਸਿੰਘ ਅਤੇ ਮਨਦੀਪ ਕੌਰ ਪਤਨੀ ਕੁਲਦੀਪ ਸਿੰਘ ਜਿਨ੍ਹਾਂ ਦੇ ਚਾਲ-ਚੱਲਣ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਰੋਕਦੀ ਸੀ, ਜਿਸ ਕਾਰਨ ਉਸਦੀਆਂ ਨੂੰਹਾਂ ਉਸ ਦੀ ਪਤਨੀ ਨਾਲ ਅਕਸਰ ਤੂੰ-ਤੂੰ ਮੈਂ-ਮੈਂ ਕਰਦੀਆਂ ਸਨ। ਬਲਕਾਰ ਸਿੰਘ ਨੇ ਦੱਸਿਆ ਕਿ ਬੀਤੀ 9 ਫਰਵਰੀ ਦੀ ਰਾਤ ਸਾਢੇ ਅੱਠ ਵਜੇ ਜਦੋਂ ਉਸ ਦੀ ਪਤਨੀ ਹਵੇਲੀ ਜਾਣ ਤੋਂ ਬਾਅਦ ਘਰ ਵਾਪਸ ਨਾ ਪਰਤੀ ਤਾਂ ਉਹ ਆਪਣੇ ਬੇਟੇ ਸਮੇਤ ਲੱਭਣ ਲਈ ਘਰੋਂ ਬਾਹਰ ਚਲੇ ਗਏ। 

ਇਹ ਵੀ ਪੜ੍ਹੋ : ਨੂੰਹ ਨੂੰ ਕੈਨੇਡਾ ਭੇਜਣ ਲਈ ਪਤੀ-ਪਤਨੀ ਦੀਆਂ ਗੱਲਾਂ ’ਚ ਆਇਆ ਸਹੁਰਾ, ਹੋਇਆ ਉਹ ਜੋ ਸੋਚਿਆ ਨਾ ਸੀ

ਇਸ ਦੌਰਾਨ ਉਨ੍ਹਾਂ ਵੇਖਿਆ ਕਿ ਸੜਕ ਕਿਨਾਰੇ ਉਸ ਦੀ ਪਤਨੀ ਖੂਨ ਨਾਲ ਲੱਥ-ਪੱਥ ਹੋਈ ਡਿੱਗੀ ਪਈ ਸੀ, ਜਿਸ ਨੂੰ ਤੁਰੰਤ ਤਰਨਤਾਰਨ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਬਲਕਾਰ ਸਿੰਘ ਨੇ ਦੱਸਿਆ ਕਿ ਉਸ ਨੂੰ ਪੂਰਾ ਯਕੀਨ ਹੈ ਕਿ ਉਸ ਦੀਆਂ ਦੋਹਾਂ ਨੂੰਹਾਂ ਨੇ ਹੀ ਉਸਦੀ ਪਤਨੀ ਨੂੰ ਗੰਭੀਰ ਸੱਟਾਂ ਲੱਗਾਈਆਂ, ਜਿਸ ਵਿਚ ਉਸ ਦੀ ਮੌਤ ਹੋ ਗਈ। ਇਸ ਬਾਬਤ ਥਾਣਾ ਸਦਰ ਪੱਟੀ ਅਧੀਨ ਆਉਂਦੀ ਚੌਂਕੀ ਤੂਤ ਦੇ ਇੰਚਾਰਜ ਏ.ਐੱਸ.ਆਈ ਕਿਰਪਾਲ ਸਿੰਘ ਨੇ ਦੱਸਿਆ ਕਿ ਬਲਕਾਰ ਸਿੰਘ ਦੇ ਬਿਆਨਾਂ ਹੇਠ ਦੋਵਾਂ ਨੂੰਹਾਂ ਖਿਲਾਫ਼ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ  ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਬਿਜਲੀ ਮੀਟਰਾਂ ਨੂੰ ਲੈ ਕੇ ਵਿਭਾਗ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਇਹ ਸਖ਼ਤ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh