ਨੂੰਹ ਨੇ ਘਰੋਂ ਕੱਢਿਆ, ਬਜ਼ੁਰਗ ਸਹੁਰੇ ਨੇ ਜ਼ਹਿਰ ਖਾ ਕੇ ਦਿੱਤੀ ਜਾਨ
Saturday, Mar 08, 2025 - 08:29 AM (IST)

ਲੁਧਿਆਣਾ (ਰਾਮ) : ਥਾਣਾ ਮੋਤੀ ਨਗਰ ਅਧੀਨ ਪੈਂਦੇ ਹੀਰਾ ਨਗਰ ’ਚ ਨੂੰਹ ਨੇ ਆਪਣੇ ਬਜ਼ੁਰਗ ਸਹੁਰੇ ਨੂੰ ਘਰੋਂ ਕੱਢ ਦਿੱਤਾ। ਇਸ ’ਤੇ ਉਸ ਨੇ ਗੇਟ ਦੇ ਬਾਹਰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਅਤੇ ਇਹ ਗੱਲ ਚੰਡੀਗੜ੍ਹ ਰਹਿੰਦੀਆਂ ਆਪਣੀਆਂ ਲੜਕੀਆਂ ਨੂੰ ਦੱਸੀ। ਇਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਬਜ਼ੁਰਗ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇੰਦਰਜੀਤ ਸੇਠੀ ਵਜੋਂ ਹੋਈ ਹੈ। ਮ੍ਰਿਤਕ ਦੀਆਂ ਧੀਆਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਪਿਤਾ ਨੇ ਆਪਣੀ ਨੂੰਹ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ ਹੈ।
ਇਹ ਵੀ ਪੜ੍ਹੋ : ਹਰਿਆਣਾ ਤੋਂ ਬਾਅਦ ਪੱਛਮੀ ਬੰਗਾਲ 'ਚ IAF ਦਾ AN-32 ਜਹਾਜ਼ ਕ੍ਰੈਸ਼, ਇੰਝ ਬਚੀ ਕ੍ਰੂ ਮੈਂਬਰਾਂ ਦੀ ਜਾਨ
ਸਿਵਲ ਹਸਪਤਾਲ ’ਚ ਮ੍ਰਿਤਕ ਦੀਆਂ ਧੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਭਰਜਾਈ ਉਨ੍ਹਾਂ ਦੇ ਪਿਤਾ ਨੂੰ ਤੰਗ-ਪ੍ਰੇਸ਼ਾਨ ਕਰਦੀ ਸੀ। ਵੀਰਵਾਰ ਨੂੰ ਵੀ ਉਸ ਨੇ ਉਨ੍ਹਾਂ ਨੂੰ ਘਰੋਂ ਬਾਹਰ ਕੱਢ ਦਿੱਤਾ ਅਤੇ ਦਰਵਾਜ਼ਾ ਬੰਦ ਕਰ ਦਿੱਤਾ। ਇਸ ਤੋਂ ਬਾਅਦ ਉਸ ਦੇ ਪਿਤਾ ਨੇ ਘਰ ਦੇ ਗੇਟ ਦੇ ਬਾਹਰ ਜ਼ਹਿਰ ਨਿਗਲ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਫੋਨ ਕਰ ਕੇ ਜ਼ਹਿਰ ਨਿਗਲਣ ਬਾਰੇ ਦੱਸਿਆ। ਉਸ ਨੇ ਆਪਣੇ ਰਿਸ਼ਤੇਦਾਰਾਂ ਅਤੇ ਆਸ-ਪਾਸ ਦੇ ਲੋਕਾਂ ਨੂੰ ਬੁਲਾਇਆ, ਜੋ ਉਸ ਦੇ ਪਿਤਾ ਨੂੰ ਹਸਪਤਾਲ ਲੈ ਕੇ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8