ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ, ਸਹੁਰਿਆਂ ਕਾਰਣ ਹੋਈ ਧੀ ਦੀ ਮੌਤ

Thursday, Jul 02, 2026 - 06:20 PM (IST)

ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ, ਸਹੁਰਿਆਂ ਕਾਰਣ ਹੋਈ ਧੀ ਦੀ ਮੌਤ

ਮੋਗਾ (ਕਸ਼ਿਸ਼ ਸਿੰਗਲਾ) : ਥਾਣਾ ਸਿਟੀ ਮੋਗਾ ਪੁਲਸ ਨੇ ਇਕ ਵਿਆਹੁਤਾ ਨੂੰ ਕਥਿਤ ਤੌਰ 'ਤੇ ਦਾਜ ਅਤੇ ਵਿਦੇਸ਼ ਭੇਜਣ ਲਈ ਪੈਸਿਆਂ ਦੀ ਮੰਗ ਕਰਕੇ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪਤੀ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸਦਰ ਅਧੀਨ ਪਿੰਡ ਝਾਂਡੇ ਦੇ ਰਹਿਣ ਵਾਲੇ ਹਰਜਿੰਦਰਪਾਲ ਸਿੰਘ ਪੁੱਤਰ ਸੰਤੋਖ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਨਵਦੀਪ ਕੌਰ ਦਾ ਵਿਆਹ 8 ਸਤੰਬਰ 2024 ਨੂੰ ਮੋਗਾ ਦੇ ਜਗਦੇਵ ਸਿੰਘ ਗਿੱਲ ਨਗਰ ਦੇ ਰਹਿਣ ਵਾਲੇ ਗੁਰਦੇਵ ਸਿੰਘ ਉਰਫ਼ ਵਿੱਕੀ ਪੁੱਤਰ ਅਜਾਇਬ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦਾ ਪਤੀ ਅਤੇ ਸੱਸ ਮਲਕੀਤ ਕੌਰ ਪਤਨੀ ਅਜਾਇਬ ਸਿੰਘ ਉਸ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਪੈਸਿਆਂ ਦੀ ਮੰਗ ਕਰਦੇ ਸਨ ਅਤੇ ਲਗਾਤਾਰ ਮਾਨਸਿਕ ਤੌਰ 'ਤੇ ਤੰਗ-ਪ੍ਰੇਸ਼ਾਨ ਕਰਦੇ ਸਨ।

ਇਹ ਵੀ ਪੜ੍ਹੋ : ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ

ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮਾਂ ਤੋਂ ਦੁਖੀ ਹੋ ਕੇ ਨਵਦੀਪ ਕੌਰ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਡੀ.ਐੱਮ.ਸੀ. ਹਸਪਤਾਲ, ਲੁਧਿਆਣਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 108 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਥਾਣਾ ਸਿਟੀ ਮੋਗਾ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਪੇਕਾ ਪਰਿਵਾਰ ਨੇ ਧੀ ਦੇ ਸਹੁਰਾ ਪਰਿਵਾਰ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 

 


author

Gurminder Singh

Content Editor

Related News