ਕਹਿਰ ਓ ਰੱਬਾ ! ਦੋ ਧੀਆਂ ਤੋਂ ਬਾਅਦ ਪੈਦਾ ਹੋਇਆ ਪੁੱਤ, ਹੁਣ ਭਰਿਆ ਪਰਿਵਾਰ ਛੱਡ ਜਹਾਨੋਂ ਤੁਰ ਗਿਆ ਪਿਤਾ
Monday, Apr 14, 2025 - 06:04 PM (IST)

ਮਾਛੀਵਾੜਾ ਸਾਹਿਬ (ਟੱਕਰ) : ਨੇੜਲੇ ਪਿੰਡ ਰਾਮਗੜ੍ਹ-ਗੌਂਸਗੜ੍ਹ ਦੇ ਵਾਸੀ ਕਿਸਾਨ ਮਨਪ੍ਰੀਤ ਸਿੰਘ (34) ਦੀ ਖੇਤਾਂ ਵਿਚ ਕੰਮ ਕਰਦੇ ਹੋਏ ਅਚਨਚੇਤ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਆਪਣੇ ਭਰਾ ਨਾਲ ਖੇਤਾਂ ’ਚ ਮੱਕੀ ਫਸਲ ’ਤੇ ਖਾਦ ਪਾ ਰਿਹਾ ਸੀ ਕਿ ਅਚਾਨਕ ਉਸ ਨੂੰ ਚੱਕਰ ਆ ਗਿਆ। ਮਨਪ੍ਰੀਤ ਸਿੰਘ ਨੂੰ ਉਸ ਦੇ ਭਰਾ ਨੇ ਮੰਜੇ ’ਤੇ ਪਾਇਆ ਅਤੇ ਉੱਥੇ ਅਚਾਨਕ ਉਸ ਨੂੰ ਦਿਲ ਦਾ ਦੌਰਾ ਪਿਆ। ਪਰਿਵਾਰ ਉਸ ਨੂੰ ਤੁਰੰਤ ਹਸਪਤਾਲ ਲੈ ਕੇ ਆਇਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਕਿਸਾਨ ਮਨਪ੍ਰੀਤ ਸਿੰਘ ਆਪਣੇ ਤਿੰਨ ਭਰਾਵਾਂ ’ਚੋਂ ਵੱਡਾ ਸੀ ਅਤੇ ਖੇਤੀਬਾੜੀ ਦਾ ਕੰਮ ਕਰਦਾ ਸੀ। ਉਸਦੀ ਮੌਤ ਨਾਲ ਜਿੱਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਉੱਥੇ ਪਿੰਡ ਵਿਚ ਵੀ ਸੋਗ ਦੀ ਲਹਿਰ ਛਾ ਗਈ।
ਇਹ ਵੀ ਪੜ੍ਹੋ : Punjab : ਡਿਫਾਲਟਰਾਂ ਨੂੰ ਲੈ ਕੇ ਸਖ਼ਤ ਫ਼ੈਸਲਾ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਮੌਤ ਤੋਂ ਪਹਿਲਾਂ ਉਹ ਕੱਲ੍ਹ ਵਿਸਾਖੀ ਵਾਲੇ ਦਿਨ ਆਪਣੇ ਤਿੰਨ ਬੱਚਿਆਂ ਨੂੰ ਲੈ ਕੇ ਪਤਨੀ ਸਮੇਤ ਗੁਰਦੁਆਰਾ ਚਰਨ ਕੰਵਲ ਸਾਹਿਬ ਮੱਥਾ ਟੇਕਣ ਆਇਆ ਅਤੇ ਬਾਅਦ ਦੁਪਹਿਰ ਜਾ ਕੇ ਖੇਤਾਂ ਵਿਚ ਕੰਮ ਕਰਨ ਲੱਗਾ। ਤਿੰਨ ਮਹੀਨੇ ਪਹਿਲਾਂ ਹੀ ਉਸਦੇ ਘਰ ਪੁੱਤਰ ਪੈਦਾ ਹੋਇਆ ਸੀ ਅਤੇ 2 ਛੋਟੀਆਂ ਛੋਟੀਆਂ ਧੀਆਂ ਵੀ ਹਨ। ਕਿਸਾਨ ਦੀ ਅਚਨਚੇਤ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਕਹਿਰ ਟੁੱਟ ਗਿਆ ਅਤੇ ਅੱਜ ਨਮ ਅੱਖਾਂ ਨਾਲ ਉਸਦਾ ਪਿੰਡ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰਨ ਵਾਲੀ ਘਟਨਾ, ਪੂਰੇ ਪਿੰਡ ਵਿਚ ਪੈ ਗਿਆ ਰੌਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e