ਦਾਊਂ ''ਚ ਪੰਚਾਇਤੀ ਚੋਣਾਂ ਦੀ ਵੋਟਿੰਗ ਮੁਕੰਮਲ
Sunday, Jul 27, 2025 - 04:19 PM (IST)

ਖਰੜ (ਰਣਬੀਰ): ਪੰਜਾਬ ਭਰ ਵਿਚ ਅੱਜ ਕਈ ਸੀਟਾਂ 'ਤੇ ਪੰਚਾਇਤੀ ਜ਼ਿਮਨੀ ਚੋਣਾਂ ਲਈ ਵੋਟਿੰਗ ਹੋਈ। ਇਸ ਤਹਿਤ ਮੋਹਾਲੀ ਦੀ ਗ੍ਰੀਨ ਐਨਕਲੇਵ (ਦਾਊਂ) ਵਿਚ ਵੋਟਿੰਗ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਇੱਥੇ ਅੱਜ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋਈ ਸੀ। ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਜ਼ਿਕਰਯੋਗ ਹੈ ਕਿ ਇਸ ਪੰਚਾਇਤ ਅਧੀਨ ਪੰਚ ਦੀ ਚੋਣ ਲਈ ਦੋ ਸਕੇ ਭਰਾਵਾਂ ਸਣੇ ਕੁੱਲ ਚਾਰ ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਸ ਪੰਚਾਇਤ ਅਧੀਨ ਕੁੱਲ 143 ਵੋਟਰ ਹਨ ਜਿਨ੍ਹਾਂ ਵਿਚੋਂ 3 ਵਜੇ ਤੱਕ ਕੁੱਲ 95 ਵਿਆਕਤੀ ਆਪਣੇ ਮਤਦਾਨ ਦਾ ਇਸਤੇਮਾਲ ਕਰ ਚੁੱਕੇ ਸਨ। ਵੋਟਿੰਗ ਲਈ 4 ਵਜੇ ਤਕ ਦਾ ਸਮਾਂ ਮਿੱਥਿਆ ਗਿਆ ਸੀ ਤੇ ਉਸ ਟਾਈਮ ਤਕ ਬੂਥ ਤਕ ਪਹੁੰਚੇ ਹਰ ਵੋਟਰ ਨੂੰ ਵੋਟ ਦੇ ਹੱਕ ਦੀ ਵਰਤੋਂ ਕਰਨ ਦਿੱਤੀ ਜਾਵੇਗੀ ਤੇ ਕੁਝ ਹੀ ਦੇਰ ਬਾਅਦ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8