ਪਟਿਆਲਾ ’ਚ ਦਵਿੰਦਰ ਬੰਬੀਹਾ ਗੈਂਗ ਦੇ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਵੱਡੀ ਗਿਣਤੀ ’ਚ ਮਿਲੇ ਹਥਿਆਰ

Friday, Feb 10, 2023 - 06:35 PM (IST)

ਪਟਿਆਲਾ ’ਚ ਦਵਿੰਦਰ ਬੰਬੀਹਾ ਗੈਂਗ ਦੇ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਵੱਡੀ ਗਿਣਤੀ ’ਚ ਮਿਲੇ ਹਥਿਆਰ

ਪਟਿਆਲਾ (ਕੰਵਲਜੀਤ) : ਪਟਿਆਲਾ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਦਵਿੰਦਰ ਬੰਬੀਹਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਤੋਂ ਪੁਲਸ ਨੇ ਪੰਜ ਪਿਸਤੌਲ, 20 ਰੋਂਦ ਬਰਾਮਦ ਕੀਤੇ ਹਨ। ਪੁਲਸ ਨੇ ਦਾਅਵਾ ਕੀਤਾ ਹੈ ਕਿ ਇਹ ਲੋਕ ਪਟਿਆਲਾ ਵਿਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ ਜਿਨ੍ਹਾਂ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਸ਼ੰਭੂ ’ਚ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਤੋਂ ਬਾਅਦ ਪੰਜਾਬ ’ਚ ਇਸ ਵਾਰ ਪਵੇਗੀ ਬੇਤਹਾਸ਼ਾ ਗਰਮੀ, ਟੁੱਟਣਗੇ ਸਾਰੇ ਰਿਕਾਰਡ

ਪਟਿਆਲਾ ਦੇ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਦੇ ਸੰਬੰਧ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਨਾਲ ਹਨ ਅਤੇ ਸਮੇਂ-ਸਮੇਂ ’ਤੇ ਇਹ ਲੋਕ ਉਨ੍ਹਾਂ ਦੇ ਕਹਿਣ ’ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਫਿਲਹਾਲ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਗੈਂਗਸਟਰਾਂ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਪੁੱਛਗਿੱਛ ਦੌਰਾਨ ਗੈਂਗਸਟਰਾਂ ਤੋਂ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News