‘ਆਪ’ ਸਰਕਾਰ ਤੋਂ ਦਿਨੋ-ਦਿਨ ਲੋਕਾਂ ਦਾ ਉਠਦਾ ਜਾ ਰਿਹੈ ਵਿਸ਼ਵਾਸ : ਜਸਵੀਰ ਗੜ੍ਹੀ

Thursday, Sep 15, 2022 - 10:39 PM (IST)

ਚੰਡੀਗੜ੍ਹ (ਬਿਊਰੋ) : ਬੀ. ਐੱਮ. ਡਬਲਯੂ. ਨੇ ਪੰਜਾਬ ’ਚ ਕੰਪੋਨੈਂਟਸ ਪਲਾਂਟ ਲਗਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੂਠ ਬੋਲਣਾ ਸ਼ਰਮਨਾਕ ਹੈ। ਇਸ ਸਬੰਧੀ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਜਾਰੀ ਬਿਆਨ ’ਚ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨੂੰ ਝੂਠ ਬੋਲ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਮੁੜ ਉਸਾਰੀ, ਮਜੀਠੀਆ ਸਣੇ ਕਈ ਆਗੂਆਂ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ

ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬੀ. ਐੱਮ. ਡਬਲਿਊ. ਦਾ ਪ੍ਰੋਜੈਕਟ ਲਗਾਉਣ ਦਾ ਝੂਠ ਬੋਲਣਾ ਮੁੱਖ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਜੋ ਵਾਅਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾ ਕੀਤੇ ਸਨ, ਪੂਰੇ ਕਰਨ ਦੀ ਬਜਾਏ ਹੁਣ ਝੂਠ ਬੋਲ ਲੋਕਾਂ ਦਾ ਧਿਆਨ ਭਟਕਾਅ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਝੂਠ ਬੋਲਣ ਲਈ ਪੰਜਾਬੀਆਂ ਤੋਂ ਮੁਆਫ਼ੀ ਮੰਗਣ।

ਇਹ ਵੀ ਪੜ੍ਹੋ : ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ, ਘਰ-ਘਰ ਆਟਾ ਵੰਡਣ ਦੀ ਯੋਜਨਾ ’ਤੇ ਲਾਈ ਰੋਕ

ਜ਼ਿਕਰਯੋਗ ਹੈ ਕਿ ਸੀ.ਐੱਮ. ਮਾਨ ਨੇ ਦਾਅਵਾ ਕੀਤਾ ਸੀ ਕਿ ਬੀ. ਐੱਮ. ਡਬਲਿਊ. ਪੰਜਾਬ ’ਚ ਕੰਪੋਨੈਂਟਸ ਪਲਾਂਟ ਲਗਾ ਰਹੀ ਹੈ। ਇਹ ਅਧਿਕਾਰਤ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਹਵਾਲੇ ਨਾਲ ਦਿੱਤੀ ਗਈ ਸੀ। ਜਦੋਂ ਇਹ ਦਾਅਵਾ ਸੁਰਖੀਆਂ ’ਚ ਆਇਆ ਤਾਂ ਭਾਰਤ ’ਚ ਬੀ. ਐੱਮ. ਡਬਲਯੂ. ਸਮੂਹ ਨੇ ਇਸ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਤੇ ਬਿਆਨ ਜਾਰੀ ਕਰਕੇ ਕਿਹਾ ਕਿ ਕੰਪਨੀ ਦੀ ਅਜਿਹੀ ਕੋਈ ਯੋਜਨਾ ਨਹੀਂ ਹੈ।


Manoj

Content Editor

Related News