ਬਾਰਿਸ਼ ਨੂੰ ਲੈ ਕੇ ਝੋਨੇ ਦੀ ਸੁਰੱਖਿਆ ਲਈ DC ਆਸ਼ਿਕਾ ਜੈਨ ਨੇ ਦਿੱਤੇ ਸਖ਼ਤ ਹੁਕਮ
Monday, Oct 12, 2026 - 12:45 PM (IST)
ਹੁਸ਼ਿਆਰਪੁਰ (ਘੁੰਮਣ)-ਹੁਸ਼ਿਆਰਪੁਰ ਜ਼ਿਲ੍ਹੇ ’ਚ ਬਾਰਿਸ਼ ਦੇ ਮੱਦੇਨਜ਼ਰ ਮੰਡੀਆਂ ’ਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਸੁਰੱਖਿਅਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਤਹਿਤ ਸਾਰੇ ਸਬੰਧਤ ਅਧਿਕਾਰੀਆਂ ਨੂੰ ਮੰਡੀਆਂ ’ਚ ਮੌਜੂਦ ਰਹਿ ਕੇ ਝੋਨੇ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਪ੍ਰਬੰਧਕ ਮੰਡੀਆਂ 'ਚ ਪਹੁੰਚ ਕੇ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਬੋਰੀਆਂ 'ਚ ਭਰੇ ਝੋਨੇ ਅਤੇ ਖੁੱਲ੍ਹੇ ਢੇਰਾਂ 'ਚ ਪਏ ਝੋਨੇ ਨੂੰ ਤਰਪਾਲਾਂ ਨਾਲ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ, ਤਾਂ ਜੋ ਮੀਂਹ ਕਾਰਨ ਫ਼ਸਲ ਦਾ ਨੁਕਸਾਨ ਨਾ ਹੋਵੇ। ਝੋਨੇ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ, ਹੋ ਗਈ ਵੱਡੀ ਭਵਿੱਖਬਾਣੀ

ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਉੱਪ ਮੰਡਲ ਮੈਜਿਸਟ੍ਰੇਟਾਂ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਖ਼ੁਦ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈਣ। ਇਸ ਦੇ ਨਾਲ ਹੀ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਾਇਮ ਕਰਦਿਆਂ ਮੰਡੀ ਕੰਪਲੈਕਸ ’ਚ ਇਕੱਠੇ ਹੋਏ ਮੀਂਹ ਦੇ ਪਾਣੀ ਦੀ ਤੁਰੰਤ ਨਿਕਾਸੀ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਦੀ ਫ਼ਸਲ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਹੋਵੇ ਅਤੇ ਖਰੀਦ ਪ੍ਰਕਿਰਿਆ ਵੀ ਸੁਚਾਰੂ ਢੰਗ ਨਾਲ ਜਾਰੀ ਰਹੇ।
ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ
ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਮੰਡੀਆਂ ’ਚ ਝੋਨੇ ਦੀ ਸੁਰੱਖਿਆ ਲਈ ਪੂਰੀ ਚੌਕਸੀ ਵਰਤਣ ਅਤੇ ਲੋੜੀਂਦੇ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਫ਼ਸਲ ਨੂੰ ਸੁਰੱਖਿਅਤ ਰੱਖਣ ਅਤੇ ਮੰਡੀਆਂ ’ਚ ਖ਼ਰੀਦ ਸਬੰਧੀ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
