ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਨੇ ਗੋਦ ਲਿਆ ਖੰਨਾ ਦਾ ਸਕੂਲ
Tuesday, May 20, 2025 - 06:19 PM (IST)

ਖੰਨਾ (ਬਿਪਨ): ਪੰਜਾਬ ਸਰਕਾਰ ਦੇ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਦੇ ਤਹਿਤ, ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੰਨਾ ਦੇ ਕਿਸ਼ੋਰੀ ਲਾਲ ਜੇਠੀ ਸਕੂਲ ਆਫ਼ ਐਮੀਨੈਂਸ ਨੂੰ ਗੋਦ ਲੈ ਲਿਆ। ਸਾਕਸ਼ੀ ਸਾਹਨੀ ਨੇ ਸਕੂਲ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ ਸੁਝਾਅ ਦਿੱਤੇ।
ਇਹ ਖ਼ਬਰ ਵੀ ਪੜ੍ਹੋ - ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਪ੍ਰੇਸ਼ਾਨੀ!
ਡਿਪਟੀ ਕਮਿਸ਼ਨਰ ਨੇ ਆਪਣਾ ਮੋਬਾਈਲ ਨੰਬਰ ਸਾਰਿਆਂ ਨਾਲ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਜਾਂ ਮਾਰਗਦਰਸ਼ਨ ਲਈ ਸਿੱਧਾ ਫ਼ੋਨ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਆਈ.ਏ.ਐੱਸ., ਆਈ.ਪੀ.ਐੱਸ. ਬਣਨ ਤੋਂ ਇਲਾਵਾ, ਉਹ ਉਨ੍ਹਾਂ ਨੂੰ ਜਿਸ ਵੀ ਖੇਤਰ ਵਿਚ ਦਿਲਚਸਪੀ ਰੱਖਦੇ ਹਨ, ਉਸ ਵਿਚ ਅੱਗੇ ਵਧਣ ਵਿਚ ਸਹਾਇਤਾ ਕਰਨਗੇ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਦੀ ਇਸ ਯੋਜਨਾ ਦਾ ਲਾਭ ਮਿਲੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8