DC ਤੇ SSP ਨੇ ਅੱਜ ਵੀ ਪਿੰਡਾਂ ''ਚ ਫਸਲ ਦੀ ਰਹਿੰਦ ਖੂੰਹਦ ਨੂੰ ਲੱਗੀ ਅੱਗ ਨੂੰ ਬੁਝਵਾਇਆ
Tuesday, Oct 28, 2025 - 06:30 PM (IST)
ਗੁਰਦਾਸਪੁਰ/ਕਲਾਨੌਰ(ਵਿਨੋਦ,ਹਰਜਿੰਦਰ ਗੋਰਾਇਆ/ਬੇਦੀ)- ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਅਤੇ ਆਦਿੱਤਿਆ ਐੱਸ.ਐੱਸ ਪੀ ਗੁਰਦਾਸਪੁਰ ਨੇ ਅੱਜ ਲਗਾਤਾਰ ਦੂਜੇ ਦਿਨ ਕਲਾਨੌਰ ਬਲਾਕ ਦੇ ਪਿੰਡਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਨੂੰ ਮਿਲਕੇ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਦੀ ਅਪੀਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵਲੋਂ ਰਸਤੇ ਵਿੱਚ ਪਿੰਡ ਬਖਸ਼ੀਵਾਲ, ਨੜਾਂਵਾਲੀ ਤੇ ਕਲਾਨੌਰ ਦੇ ਖੇਤਾਂ ਵਿੱਚ ਫਸਲ ਦੀ ਰਹਿੰਦ ਖੂੰਹਦ ਨੂੰ ਲੱਗੀ ਅੱਗ ਨੂੰ ਮੌਕੇ 'ਤੇ ਬੁਝਵਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ: ਵਿਆਹ ਦੇ ਨਾਂ 'ਤੇ ਵੱਡਾ ਘਪਲਾ, ਠੱਗੇ ਗਏ 10 NRI
ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਸਾਰੇ ਉੱਪ ਮੰਡਲ ਮੈਜਿਸਟਰੇਟ, ਪੁਲਿਸ ਅਧਿਕਾਰੀ, ਪਰਾਲੀ ਪਰੋਟੈਕਸ਼ਨ ਫੋਰਸ ਦੀਆਂ ਟੀਮਾਂ, ਕਲੱਸਟਰ ਤੇ ਨੋਡਲ ਅਫਸਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲੱਬਧ ਹੈ। ਜਿਲ੍ਹੇ ਵਿੱਚ ਬਹੁਤ ਸਾਰੇ ਕਿਸਾਨ ਪ੍ਰਸ਼ਾਸਨ ਨਾਲ ਸਹਿਯੋਗ ਕਰ ਰਹੇ ਹਨ। ਕਿਸਾਨਾਂ ਵਲੋਂ ਸਟੱਬਲ ਮੈਨੇਜਮੈਂਟ ਤਹਿਤ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ, ਜੋ ਬਹੁਤ ਵਧੀਆ ਉਪਰਾਲਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਲਿਆਉਣ ਦੀ ਤਿਆਰੀ, ਪੁਲਸ ਮੰਗੇਗੀ ਪ੍ਰੋਡਕਸ਼ਨ ਵਾਰੰਟ
ਉਨ੍ਹਾਂ ਕਿਹਾ ਕਿ ਪਰ ਕੁਝ ਕੁ ਕਿਸਾਨਾਂ ਵਲੋਂ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀਂ ਹੈ, ਜਿਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤ ਹੈ ਅਤੇ ਫਸਲ ਦੀ ਰਹਿੰਦ ਖੂੰਹਦ ਸਾੜਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਜਿਲ੍ਹਾ ਪੱਧਰ ਤੇ ਸਥਾਪਤ ਕੰਟਰੋਲ ਰੂਮ ਨੰਬਰ 01874-266376 ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਪਿੰਡਾਂ ਵਿੱਚ ਤਾਇਨਾਤ ਕਲੱਸਟਰ ਅਤੇ ਨੋਡਲ ਅਫਸਰਾਂ ਵਲੋਂ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਹੁਣ ਫਿਰ ਤੋਂ ਚੱਲੇਗੀ ਇਹ ਐਕਸਪ੍ਰੈੱਸ
ਇਸ ਤੋਂ ਪਹਿਲਾਂ ਉਨ੍ਹਾਂ ਅੱਡਾ ਜੌੜਾਂ ਛੱਤੜਾਂ ਵਿਖੇ ਕਿਸਾਨਾਂ ਨੂੰ ਮਿਲਕੇ ਪਰਾਲੀ ਪ੍ਰਬੰਧਨ ਦੀ ਅਪੀਲ ਕੀਤੀ। ਇਸ ਮੌਕੇ ਐਸ.ਐਸ.ਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਲਗਾਤਾਰ ਕਿਸਾਨਾਂ ਨੂੰ ਮਿਲਕੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਐੱਸ.ਐੱਸ.ਪੀ ਨੇ ਕਿਹਾ ਕਿ ਜੇਕਰ ਫਿਰ ਵੀ ਕੋਈ ਕਿਸਾਨ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਵਾਲਿਆਂ ਵਿਰੁੱਧ ਐਫ.ਆਈ.ਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਸ੍ਰੀਮਤੀ ਜਯੋਤਸਨਾ ਸਿੰਘ ਐੱਸ.ਡੀ.ਐਮ ਕਲਾਨੌਰ, ਡਾ. ਰਣਧੀਰ ਠਾਕੁਰ ਮੁੱਖ ਖੇਤੀਬਾੜੀ ਅਫਸਰ, ਮਨਪ੍ਰੀਤ ਸਿੰਘ ਏ.ਡੀ.ਓ , ਜਤਿੰਦਰਪਾਲ ਸਿੰਘ ਐੱਸ ਐੱਚ ਓ ਅਤੇ ਪਿੰਡਾਂ ਦੇ ਕਿਸਾਨ ਅਤੇ ਮੋਹਤਬਰ ਵਿਅਕਤੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
