ਹੁਸ਼ਿਆਰਪੁਰ LPG ਟੈਂਕਰ ਹਾਦਸੇ ਦੇ ਮਾਮਲੇ ਨੂੰ ਲੈ ਕੇ ਐਕਸ਼ਨ ''ਚ DC ਆਸ਼ਿਕਾ ਜੈਨ, ਜਾਰੀ ਕੀਤੇ ਸਖ਼ਤ ਹੁਕਮ

Monday, Aug 25, 2025 - 10:56 AM (IST)

ਹੁਸ਼ਿਆਰਪੁਰ LPG ਟੈਂਕਰ ਹਾਦਸੇ ਦੇ ਮਾਮਲੇ ਨੂੰ ਲੈ ਕੇ ਐਕਸ਼ਨ ''ਚ DC ਆਸ਼ਿਕਾ ਜੈਨ, ਜਾਰੀ ਕੀਤੇ ਸਖ਼ਤ ਹੁਕਮ

ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ-ਜਲੰਧਰ ਸੜਕ ’ਤੇ ਸਥਿਤ ਮੰਡਿਆਲਾ ਪਿੰਡ ਵਿਚ ਵਾਪਰੀ ਐੱਲ. ਪੀ. ਜੀ. ਟੈਂਕਰ ਧਮਾਕੇ ਦੀ ਘਟਨਾ ਵਿਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 13 ਲੋਕਾਂ ਦਾ ਇਲਾਜ ਚੱਲ ਰਿਹਾ ਹੈ ਅਤੇ 3 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਮ੍ਰਿਤਕਾਂ ਵਿਚ ਸੁਖਜੀਤ ਸਿੰਘ, ਬਲਵੰਤ ਰਾਏ, ਧਰਮਿੰਦਰ ਵਰਮਾ, ਮਨਜੀਤ ਸਿੰਘ, ਵਿਜੇ, ਜਸਵਿੰਦਰ ਕੌਰ ਅਤੇ ਅਰਾਧਨਾ ਵਰਮਾ ਸ਼ਾਮਲ ਹਨ, ਜਦੋਂ ਕਿ ਜ਼ਖਮੀਆਂ ਵਿਚ ਹਰਬੰਸ ਲਾਲ, ਅਮਰਜੀਤ ਕੌਰ, ਸੁਖਜੀਤ ਕੌਰ, ਜੋਤੀ, ਗੁਰਮੁਖ ਸਿੰਘ, ਹਰਪ੍ਰੀਤ ਕੌਰ, ਕੁਸੁਮ, ਭਗਵਾਨ ਦਾਸ, ਸੀਤਾ, ਅਜੈ, ਸੰਜੇ, ਰਾਘਵ ਅਤੇ ਪੂਜਾ ਸ਼ਾਮਲ ਹਨ। ਬਲਵੰਤ ਸਿੰਘ, ਸੁਮਨ ਅਤੇ ਲਾਲੀ ਵਰਮਾ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Punjab: ਪਿਆਰ ਦਾ ਖ਼ੌਫ਼ਨਾਕ ਅੰਤ! ਦੋ ਪਤੀਆਂ ਨੂੰ ਛੱਡ ਪ੍ਰੇਮੀ ਨਾਲ ਰਹਿਣਾ ਚਾਹੁੰਦੀ ਸੀ ਵਿਆਹੁਤਾ, ਪ੍ਰੇਮੀ ਨੇ ਹੀ...

PunjabKesari

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੂੰ 15 ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਗੈਸ ਚੋਰੀ ਦੀਆਂ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ, ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਇਕ ਜ਼ਿਲ੍ਹਾ ਪੱਧਰੀ ਕਮੇਟੀ ਵੀ ਬਣਾਈ ਗਈ ਹੈ। ਇਸ ਕਮੇਟੀ ਦੀ ਅਗਵਾਈ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਕਰਨਗੇ ਅਤੇ ਕਾਰਜਕਾਰੀ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਹਿ-ਚੇਅਰਮੈਨ ਹੋਣਗੇ, ਜਦਕਿ ਪੁਲਸ ਵਿਭਾਗ, ਡਿਪਟੀ ਡਾਇਰੈਕਟਰ ਫੈਕਟਰੀਜ਼ ਅਤੇ ਸਬੰਧਤ ਬੀ. ਡੀ. ਪੀ. ਓ. ਮੈਂਬਰ ਹੋਣਗੇ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਟੈਂਕਰ ਬਲਾਸਟ ਦੀ ਦਰਦਨਾਕ  CCTV ਵੀਡੀਓ ਆਈ ਸਾਹਮਣੇ, ਮੌਤਾਂ ਦਾ ਵਧਿਆ ਅੰਕੜਾ, ਉੱਜੜੇ ਕਈ ਘਰ

ਇਹ ਕਮੇਟੀ ਜ਼ਿਲ੍ਹੇ ਭਰ ਵਿਚ ਦੋਸ਼ੀਆਂ ਵਿਰੁੱਧ ਚੌਕਸੀ, ਨਿਯਮਿਤ ਨਿਰੀਖਣ ਅਤੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਏਗੀ ਅਤੇ ਤੇਲ ਕੰਪਨੀਆਂ ਅਤੇ ਉਨ੍ਹਾਂ ਦੇ ਵਿਤਰਕਾਂ ਦੁਆਰਾ ਸੁਰੱਖਿਆ ਮਾਪਦੰਡਾਂ ਦੀ ਵੀ ਨਿਗਰਾਨੀ ਕਰੇਗੀ। ਕਮੇਟੀ ਨੂੰ ਤੁਰੰਤ ਕੰਮ ਸ਼ੁਰੂ ਕਰਨ ਅਤੇ ਵੱਧ ਤੋਂ ਵੱਧ ਪੰਜ ਦਿਨਾਂ ਦੇ ਅੰਦਰ ਪਹਿਲੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲੇ ਸਾਵਧਾਨ! ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

ਕਮੇਟੀ ਨੂੰ ਹਦਾਇਤ ਕੀਤੀ ਗਈ ਹੈ ਕਿ ਰਾਹਤ ਕਾਰਜਾਂ ਵਿਚ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਬਣਾਈ ਰੱਖਦੇ ਹੋਏ ਕੋਈ ਵੀ ਯੋਗ ਪੀੜਤ ਜਾਂ ਪਰਿਵਾਰ ਰਾਹਤ ਲਾਭਾਂ ਤੋਂ ਵਾਂਝਾ ਨਾ ਰਹੇ ਅਤੇ ਇਸ ਸਬੰਧੀ ਇਕ ਵਿਸਤ੍ਰਿਤ ਪਾਲਣਾ ਰਿਪੋਰਟ ਪੰਜ ਦਿਨਾਂ ਦੇ ਅੰਦਰ ਜਮ੍ਹਾ ਕੀਤੀ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਬੀਤੇ ਦਿਨ ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਅਤੇ ਐੱਸ. ਡੀ. ਐੱਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਦੇ ਨਾਲ ਮੰਡਿਆਲਾ ਪਹੁੰਚੇ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਾਦਸੇ ਤੋਂ ਪ੍ਰਭਾਵਿਤ ਹਰੇਕ ਪਰਿਵਾਰ ਨੂੰ ਪੂਰਾ ਇਨਸਾਫ਼ ਅਤੇ ਢੁਕਵਾਂ ਮੁਆਵਜ਼ਾ ਦੇਣ ਲਈ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਅਤੇ ਗੰਭੀਰ ਜ਼ਖ਼ਮੀਆਂ ਲਈ ਮੁਆਵਜ਼ੇ ਨਾਲ ਸਬੰਧਤ ਕੇਸ ਪਹਿਲ ਦੇ ਆਧਾਰ ’ਤੇ ਭੇਜੇ ਜਾ ਰਹੇ ਹਨ ਅਤੇ ਅਧਿਕਾਰੀਆਂ ਨੂੰ ਨੁਕਸਾਨ ਦਾ ਮੁਲਾਂਕਣ ਕਰਨ ਵਿਚ ਪੂਰੀ ਤੇਜ਼ੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ 'ਚ 24, 25, 26, 27 ਤਾਰੀਖ਼ਾਂ ਲਈ ਹੋਈ ਵੱਡੀ ਭਵਿੱਖਬਾਣੀ ! 11 ਜ਼ਿਲ੍ਹਿਆਂ ਦੇ ਲੋਕ ਰਹਿਣ Alert

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News