ਅੰਮ੍ਰਿਤਸਰ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, DC ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ

Tuesday, May 13, 2025 - 10:37 AM (IST)

ਅੰਮ੍ਰਿਤਸਰ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, DC ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਵਿਚ ਨਕਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕ ਮਜੀਠਾ ਦੇ 3 ਪਿੰਡਾਂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਨ੍ਹਾਂ ਵਿਚ ਪਿੰਡ ਭੰਗਾਲੀ, ਮਰੜੀ ਕਲਾਂ ਤੇ ਥਰੀਏਵਾਲ ਦੇ ਨੌਜਵਾਨ ਸ਼ਾਮਲ ਹਨ। ਇਸ ਮੌਕੇ ਅੰਮਿਤਸਰ ਦੀ ਡਿਪਟੀ ਕਮਿਸ਼ਨਰ  ਸਾਕਸ਼ੀ ਸਾਹਨੀ ਨੇ ਉਕਤ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰਾਂ ਨਾਲ ਮਿਲਕੇ ਉਨ੍ਹਾਂ ਨੂੰ ਕਿਹਾ ਕਿ ਉਹ ਆਪਣੇ ਪਿੰਡਾਂ ਦੇ ਸ਼ਰਾਬ ਪੀਣ ਦੇ ਆਦੀ ਲੋਕਾਂ ਦਾ ਪਤਾ ਕਰਨ ਅਤੇ ਜੇਕਰ ਉਨ੍ਹਾਂ ਨੇ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਤੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਨੇੜਲੇ ਸਰਕਾਰੀ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਜਾਵੇ ਤਾਂ ਜੋ ਹੋਰ ਮੌਤਾਂ ਹੋਣ ਤੋਂ ਰੋਕਿਆ ਜਾ ਸਕੇ। 

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਮਹਿਲਾ ਸਬ-ਇੰਸਪੈਕਟਰ ਨੂੰ 10 ਸਾਲ ਦੀ ਕੈਦ, ਹੈਰਾਨ ਕਰੇਗਾ ਮਾਮਲਾ

ਇਸ ਦੌਰਾਨ ਸਾਰੀ ਘਟਨਾਂ ਸਬੰਧੀ ਪੁਲਸ ਦਾ ਵੱਡਾ ਐਕਸ਼ਨ ਵੇਖਣ ਨੂੰ ਵੀ ਮਿਲਿਆ ਹੈ। ਪੁਲਸ ਨੇ ਜ਼ਹਿਰੀਲੀ ਸ਼ਰਾਬ 'ਤੇ  ਬੋਲਦਿਆਂ ਕਿਹਾ ਕਿ ਦੇ ਮੁੱਖ ਮੁਲਜ਼ਮ ਪ੍ਰਭਜੀਤ ਅਤੇ ਉਸਦੇ ਭਰਾ ਸਮੇਤ ਪੰਜ ਦੀ ਗ੍ਰਫਤਾਰੀ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਸਕੂਲਾਂ ਤੇ ਸਿੱਖਿਆ ਸੰਸਥਾਨਾਂ ਨੂੰ ONLINE ਪੜ੍ਹਾਈ ਕਰਵਾਉਣ ਦੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News