ਡੀਸੀ ਦੇ ਗਨਮੈਨ ਦੇ ਲੱਗੀ ਗੋਲੀ, ਹਾਲਤ ਨਾਜ਼ੁਕ
Wednesday, Jul 09, 2025 - 08:40 PM (IST)

ਮੋਗਾ (ਕਸ਼ਿਸ਼): ਮੋਗਾ ਦੇ ਡੀਸੀ ਦੇ ਗਨ ਮੈਨ ਦੇ ਗੋਲੀ ਲੱਗਣ ਦੀ ਜਾਣਕਾਰੀ ਮਿਲੀ ਹੈ। ਮੋਗਾ ਡੀਸੀ ਦਾ ਗਨਮੈਨ ਸੁਖਵਿੰਦਰ ਸਿੰਘ ਪੁੱਤਰ ਲਖਵੀਰ ਸਿੰਘ ਦੱਸਿਆ ਜਾ ਰਿਹਾ ਹੈ। ਘਟਨਾ ਦੇ ਹਾਲਾਤਾਂ ਬਾਰੇ ਅਜੇ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ। ਘਟਨਾ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ 'ਚ ਮੋਗਾ ਦੇ ਮੈਡੀਸਿਟੀ ਹਸਪਤਾਲ 'ਚ ਦਾਖਲ ਕਰਾਇਆ ਗਿਆ।
ਉੱਥੇ ਹੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮੈਡੀਸਿਟੀ ਹਸਪਤਾਲ ਦੇ ਡਾਇਰੈਕਟਰ ਅਜਮੇਰ ਸਿੰਘ ਕਾਲਰਾ ਨੇ ਦੱਸਿਆ ਕਿ ਉਨ੍ਹਾਂ ਕੋਲ ਪੁਲਸ ਮੁਲਾਜ਼ਮ ਆਇਆ ਹੈ ਜਿਸ ਨੂੰ ਮੋਗਾ ਦੇ ਡੀਸੀ ਦਾ ਗਨਮੈਨ ਦੱਸਿਆ ਜਾ ਰਿਹਾ ਹੈ ਅਤੇ ਹੁਣ ਉਸਦਾ ਆਪਰੇਸ਼ਨ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਉਸ ਦੇ ਘਰ ਅੱਜ ਲੈਂਟਰ ਪਿਆ ਸੀ ਅਤੇ ਉਹ ਡਿਊਟੀ ਖਤਮ ਹੋਣ ਤੋਂ ਬਾਅਦ ਘਰ ਜਾਣ ਦੀ ਜਲਦੀ ਵਿੱਚ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e